ਰਾਸ਼ਟਰਪਤੀ ਤੋਂ ਕੋਈ ਹੋਰ ਸਮੇਂ ਦੇਣ ਦੀ ਮੰਗ ਕੀਤੀ ।

ਚੰਡੀਗੜ੍ਹ (ਏਜੇਂਸੀ) : ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ ਤੇ ਉਨ੍ਹਾਂ ਤੋਂ ਅਪੀਲ ਕਰਨੀ ਸੀ ਕਿ ਇਨ੍ਹਾਂ ਸੋਧਾਂ ਨੂੰ ਪਾਸ ਕੀਤਾ ਜਾਵੇ । ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲ਼ੋਂ ਪਾਸ ਕੀਤੇ ਗਏ ਬਿੱਲਾਂ ‘ਤੇ ਮਿਲਣ ਤੋਂ ਫਿਲਹਾਲ ਮੰਨ੍ਹਾ ਕਰ ਦਿੱਤਾ ਹੈ। ਰਾਸ਼ਟਰਪਤੀ ਭਵਨ ਤੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਕੋਈ ਹੋਰ ਸਮੇਂ ਦੇਣ ਦੀ ਮੰਗ ਕੀਤੀ ਹੈ।






