16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫੀਕੇਸ਼ਨ ਕਮੇਟੀ ਦੀ ਅਗਾਊਂ ਪ੍ਰ੍ਹਵਾਨਗੀ ਲਾਜਮੀ-ਜਿਲ੍ਹਾ...

ਸਿਆਸੀ ਇਸ਼ਤਿਹਾਰਾਂ ਲਈ ਮੀਡੀਆ ਮੋਨੀਟਰਿੰਗ ਐਂਡ ਸਰਟੀਫੀਕੇਸ਼ਨ ਕਮੇਟੀ ਦੀ ਅਗਾਊਂ ਪ੍ਰ੍ਹਵਾਨਗੀ ਲਾਜਮੀ-ਜਿਲ੍ਹਾ ਚੋਣ ਅਫਸਰ

ਕਪੂਰਥਲਾ, 11 ਜਨਵਰੀ  (ਨਿਰਮਲ ਸਿੰਘ )

ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ (ਸਮੇਤ ਆਨ ਲਾਈਨ ਪੇਪਰ, ਰੇਡੀਓ, ਟੀ.ਵੀ., ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਕ/ਵਾਇਸ ਮੈਸੇਜਿਜ਼ ਆਨ ਮੋਬਾਇਲ) ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੈ। ਇਸ ਸਬੰਧੀ ਸੈਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜਿਲ ਦੇ 320 ਨੰਬਰ ਕਮਰੇ ਵਿਚ ਸੈਲ ਸਥਾਪਿਤ ਕੀਤਾ ਗਿਆ ਹੈ। 

ਉਨ੍ਹਾਂ ਨੇ ਜ਼ਿਲ੍ਹੇ ਦੇ ਕੇਬਲ ਅਪਰੇਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਰਾਜਸੀ ਪਾਰਟੀ/ਉਮੀਦਵਾਰ ਦਾ ਰਾਜਸੀ ਇਸ਼ਤਿਹਾਰ ਚਲਾਉਣ ਤੋਂ ਪਹਿਲਾਂ ਉਸ ਪਾਸੋਂ ਅਜਿਹੀ ਪ੍ਰਵਾਨਗੀ ਦੀ ਕਾਪੀ ਜ਼ਰੂਰ ਪ੍ਰਾਪਤ ਕਰਨ।

ਉਨ੍ਹਾਂ ‘ਪੇਡ ਨਿਊਜ਼’ (ਮੁੱਲ ਦੀਆਂ ਖ਼ਬਰਾਂ) ਦੇ ਮਾੜੇ ਰੁਝਾਨ ਦੀ ਰੋਕਥਾਮ ਲਈ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂਂ ਅਤੇ ਮੀਡੀਆ ਦੇ ਪ੍ਰਤੀਨਿਧਾਂ ਪਾਸੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦਾ ਗਠਨ ਕੀਤਾ ਗਿਆ ਹੈ ਜਿਸ ਜ਼ਰੀਏ ਸ਼ੱਕੀ ‘ਪੇਡ ਨਿਊਜ਼’ ਮਿਲਣ ’ਤੇ ਤੁਰੰਤ ਸਬੰਧਤ ਉਮੀਦਵਾਰ/ਪਾਰਟੀ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ। ਰਿਟਰਨਿੰਗ ਅਫ਼ਸਰ ਪਾਸੋਂ ਨੋਟਿਸ ਮਿਲਣ ਬਾਅਦ ਉਮੀਦਵਾਰ ਨੂੰ 48 ਘੰਟੇ ਵਿੱਚ ਜਵਾਬ ਦੇਣਾ ਪਵੇਗਾ। 

ਜਵਾਬ ਨਾ ਆਉਣ ’ਤੇ ਇਸ ਨੂੰ ‘ਪੇਡ ਨਿਊਜ਼’ ਮੰਨ ਲਿਆ ਜਾਵੇਗਾ, ਜਿਸ ਤੋਂ ਬਾਅਦ ਉਸ ਦਾ ਖਰਚ ਉਮੀਦਵਾਰ ਦੇ ਖਾਤੇ ਵਿੱਚ ਪਾ ਕੇ, ਚੋਣ ਕਮਿਸ਼ਨ ਨੂੰ ਅਗਲੇਰੀ ਕਾਰਵਾਈ ਲਈ ਸੂਚਿਤ ਕਰ ਦਿੱਤਾ ਜਾਵੇਗਾ।

ਕੈਪਸ਼ਨ- ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਤਸਵੀਰ।   

Today Now News

RELATED ARTICLES
- Advertisment -

POPULAR POSTS