16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ...

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ ਪਾਬੰਦੀ

ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ, ਵਹੀਕਲਾਂ ਦਾ ਇਸਤੇਮਾਲ ਕਰਕੇ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕੀਤੀ ਜਾਂਦੀ ਹੈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ, ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋ ਕਰਨ ਤੇ ਪਾਬੰਦੀ ਲਗਾਉਣਾ ਲਾਜ਼ਮੀ ਹੈ।
ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS