16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ...

ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤਣ ’ਤੇ ਰੋਕ।

ਉਪਰੋਕਤ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੀ੍ਰਵੈਨਸ਼ਨ ਆਫ਼ ਕਰਯੂਇਲੀਟੀ ਟੂ ਐਨੀਮਲਜ਼ ਐਕਟ, 1960 ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਪੈਂਦੇ ਥਾਣਿਆਂ ਦੇ ਇਲਾਕਿਆਂ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਨਾਈਲੋਨ ਦੀ ਬਣੀ ਚਾਇਨਿਜ਼ ਡੋਰ ਅਤੇ ਮਾਂਜਾ ਡੋਰ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀਂ ਹੋਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅੱਜ ਕੱਲ ਪਤੰਗ ਜਾਂ ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਨਾਈਲੋਨ ਤੋਂ ਬਣੀ ਹੋਈ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਇਸਤੇਮਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ ਜਾਂ ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਹ ਡੋਰ ਸਾਈਕਲ ਅਤੇ ਸਕੂਟਰ ਚਾਲ ਦੇ ਗਲ ਅਤੇ ਕੰਨ ਕੱਟੇ ਜਾਣ ਦੀਆਂ ਘਟਨਾਵਾਂ ਵੀ ਹੋ ਜਾਂਦੀਆਂ ਹਨ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ’ਤੇ ਉਨ੍ਹਾਂ ਦੇ ਰੁੱਖਾਂ ’ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਾਈਲੋਨ ਤੋਂ ਬਣੀ ਚਾਈਨੀਜ਼ ਡੋਰ ਅਤੇ ਮਾਂਜੇ ਦਾ ਇਸਤੇਮਾਲ ਕਰਨ ਨਾਲ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ ਦੀ ਬਣੀ ਚਾਈਨੀਜ਼ ਡੋਰ ਅਤੇ ਮਾਂਜਾ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਰੋਕ ਲਗਾਈ ਜਾਂਦੀ ਹੈ।

Today Now News

RELATED ARTICLES
- Advertisment -

POPULAR POSTS