16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਲੜੀਆਂ ਵਾਲੇ ਪਟਾਖ਼ੇ ਸਟੋਰ ਕਰਨ ਅਤੇ ਵੇਚਣ ’ਤੇ ਪਾਬੰਦੀ

ਲੜੀਆਂ ਵਾਲੇ ਪਟਾਖ਼ੇ ਸਟੋਰ ਕਰਨ ਅਤੇ ਵੇਚਣ ’ਤੇ ਪਾਬੰਦੀ

ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਿਰਫ ਗਰੀਨ ਪਟਾਖ਼ੇ ਵੇਚਣ ਦੀ ਆਗਿਆ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਲੜੀਆਂ ਵਾਲੇ ਪਟਾਖ਼ਿਆਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਸਾਇੰਸ ਟੈਕਨਾਲੋਜੀ ਅਤੇ ਇਨਵਾਇਰਮੈਂਟ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੇ ਸਨਮੁੱਖ ਦੀਵਾਲੀ, ਗੁਰਪੂਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ ਗਰੀਨ ਪਟਾਖੇ ਹੀ ਵੇਚੇ ਅਤੇ ਚਲਾਏ ਜਾਣ। ਉਨ੍ਹਾਂ ਕਿਹਾ ਕਿ ਕੋਈ ਵੀ ਸਟਾਕਿਸਟ ਲੜੀਆਂ ਵਾਲੇ ਪਟਾਖ਼ਿਆਂ ਨੂੰ ਸਟੋਰ ਨਹੀਂ ਕਰੇਗਾ ਅਤੇ ਵੇਚਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਦਸੰਬਰ, 2020 ਤੱਕ ਲਾਗੂ ਰਹੇਗਾ।

Today Now News

RELATED ARTICLES
- Advertisment -

POPULAR POSTS