16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ।

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ।

ਇਹ ਹੁਕਮ 30 ਅਕਤੂਬਰ 2020 ਤੱਕ ਲਾਗੂ ਰਹੇਗਾ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਰੋਕ ਲਗਾਈ ਹੈ।

ਉਨ੍ਹਾਂ ਕਿਹਾ ਕਿ ਆਮ ਜਨਤਾ ਵੱਲੋਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਪਲਾਸਟਿਕ ਦੇ ਲਿਫਾਫੇ ਵਰਤੇ ਜਾਂਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ਼ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜ੍ਹਕਾਂ, ਗਲੀਆਂ ਵਿਚ ਆ ਜਾਂਦਾ ਹੈ। ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਮਨੁੱਖੀ ਜੀਵਨ ਅਤੇ ਸਰਕਾਰੀ/ਗੈਰ ਸਰਕਾਰੀ ਸੰਪਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ ਅਤੇ ਲੋਕ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਇਸ ਦੀ ਰੋਕਥਾਮ ਕੀਤੀ ਜਾਣੀ ਜ਼ਰੂਰੀ ਹੈ।

Today Now News

RELATED ARTICLES
- Advertisment -

POPULAR POSTS