17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ 200 ਮੀਟਰ ਦੇ ਘੇਰੇ ਵਿੱਚ...

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਲ਼ੇ-ਦੁਆਲੇ 200 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ 04 ਅਪ੍ਰੈਲ -ਜ਼ਿਲ੍ਹਾ ਮੈਜਿਸਟਰੇਟ, ਮਾਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ ਵੱਲੋਂ ਮਾਲੇਰਕੋਟਲਾ ਜਾਬਤਾ ਸੰਘਤਾ 1973 (1974 ਦਾ ਐਕਟ ਨੰ:02) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ , ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਥਾਪਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲ਼ੇ ਦੁਆਲੇ 200 ਮੀਟਰ ਦੇ ਘਰੇ ਵਿੱਚ ਆਮ ਲੋਕਾਂ ਦੇ ਇਕੱਠੇ ਹੋਣ ਤੇ ਮਿਤੀ 07 ਅਪ੍ਰੈਲ ਤੋਂ 28 ਅਪ੍ਰੈਲ 2022 ਤੱਕ ਸਵੇਰੇ 06.00 ਵਜੇ ਤੋਂ ਸ਼ਾਮ 06.00 ਵਜੇ ਤੱਕ ਰੋਕ ਲਗਾਈ ਹੈ। ਇਹਨਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਅੰਦਰ 200 ਮੀਟਰ ਦੇ ਘੇਰੇ ਅੰਦਰ ਸਿਰਫ਼ ਪੇਪਰ ਦੇਣ ਵਾਲੇ ਵਿਦਿਆਰਥੀ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਹੀ ਦਾਖਲ ਹੋਣ ਦੀ ਆਗਿਆ ਹੋਵੇਗੀ।

               ਇਸ ਤੋਂ ਇਲਾਵਾ ਆਮ ਲੋਕਾਂ ਨੂੰ ਪ੍ਰੀਖਿਆ ਕੇਂਦਰਾਂ ਦੇ ਘੇਰੇ ਅੰਦਰ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਹਥਿਆਰ ਸੋਟੀ, ਲਾਠੀ ਵਗ਼ੈਰਾ/ਅਸਲਾ ਚੁੱਕਣ ਤੇ ਵੀ ਮਨਾਹੀ ਹੋਵੇਗੀ । ਇਹ ਹੁਕਮ ਪੁਲਿਸ, ਹੋਮਗਾਰਡ, ਸੀ.ਆਰ.ਪੀ.ਐੱਫ਼. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਜਿਨ੍ਹਾਂ ਪਾਸ ਸਰਕਾਰੀ ਹਥਿਆਰ ਹਨ, ਤੇ ਲਾਗੂ ਨਹੀਂ ਹੋਣਗੇ
Today Now News

RELATED ARTICLES
- Advertisment -

POPULAR POSTS