
ਮਾਨਸਾ, 28 ਫਰਵਰੀ: ਗੁਰਜੰਟ ਸਿੰਘ ਬਾਜੇਵਾਲੀਆ/ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਨਿਰਧਾਰਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ, ਕਾਨੂੰਨ ਅਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ *ਤੇ ਮਨਾਹੀ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਚੇਅਰਮੈਨ ਕਮ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਦਸੰਬਰ 2021 ਦੌਰਾਨ ਗੈਰ ਹਾਜ਼ਰ ਹੋਏ ਪ੍ਰੀਖਿਆਰਥੀਆਂ ਦੀ ਮੁੜ ਪ੍ਰੀਖਿਆ ਦੇ ਸੰਚਾਲਨ ਸਬੰਧੀ ਪੰਜਵੀਂ, ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 05 ਮਾਰਚ, 2022 ਤੋਂ 8 ਮਾਰਚ 2022 ਤੱਕ ਅਤੇ ਦਸਵੀਂ, ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 24 ਮਾਰਚ 2022 ਤੋਂ 31 ਮਾਰਚ 2022 ਤੱਕ ਜਿ਼ਲ੍ਹਾ ਮਾਨਸਾ ਵਿਚ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਰਦੂਲਗੜ੍ਹ (ਸਰਦੂਲਗੜ੍ਹ—03), ਸਰਕਾਰੀ ਸੈਕੰਡਰੀ ਸਕੂਲ (ਲੜਕੇ), ਬੁਢਲਾਡਾ (ਬੁਢਲਾਡਾ—03), ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਨਸਾ (ਮਾਨਸਾ—01) ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿਚ ਅਣਉਚਿਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸਿ਼ਸ਼ ਕੀਤੀ ਜਾ ਸਕਦੀ ਹੈ।ਇਸ ਲਈ ਇਨ੍ਹਾਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿਚ ਇਹ ਹੁਕਮ 5 ਮਾਰਚ 2022 ਤੋਂ 8 ਮਾਰਚ 2022 ਅਤੇ 24 ਮਾਰਚ 2022 ਤੋਂ 31 ਮਾਰਚ 2022 ਤੱਕ ਲਾਗੂ ਰਹੇਗਾ





