ਵੈਕਸੀਨ ਲਗਾਉਣ ਦੇ ਕੈਂਪ ਵਿੱਚ ਕੁਲ 10 ਲੋਕਾਂ ਨੇ ਵੈਕਸੀਨ ਲਗਵਾਈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਮਈ ਕਰੋਨਾ ਵਾਇਰਸ ਆਪਣਾ ਜਾਲ ਦੇਸ਼ ਵਿੱਚ ਫੈਲਾ ਰਿਹਾ ਹੈ। ਜਿਸ ਦੇ ਸਿੱਟੇ ਪੜਵਜੋਂ ਸਾਡੇ ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਬਹੁਤ ਵੱਧ ਗਈ ਹੈ। ਇਸ ਤੋਂ ਬਚਣ ਲਈ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਵੈਕਸੀਨ ਲਗਵਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਟਵਾਰੀ ਬੀਬੀ ਅਮਨਦੀਪ ਕੌਰ ਵੱਲੋਂ ਕੀਤਾ ਗਿਆ !
ਕੋਵਿਡ-19 ਦੀ ਪਹਿਲੀ ਡੋਜ ਲੈਣ ਉਪਰੰਤ ਕੀਤਾ ਗਿਆ। ਉਨ੍ਹਾਂ ਕਿਹਾ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਇਸ ਕਰੋਨਾ ਵਾਇਰਸ ਮਹਾਂਮਾਰੀ ਵਿੱਚ ਸੁਰੱਖਿਅਤ ਕਰਨਾ ਚਾਹੀਦਾ ਹੈ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਵੈਕਸੀਨ ਲਗਵਾ ਕੇ ਆਪਣੇ ਆਪ ਨੂੰ ਬਚਾਓ ਅਤੇ ਦੇਸ਼ ਵਿੱਚੋਂ ਇਸ ਭਿਆਨਕ ਬਿਮਾਰੀ ਨੂੰ ਫ਼ੈਲਣ ਤੋਂ ਰੋਕਣ ਲਈ ਵੈਕਸੀਨ ਜ਼ਰੂਰ ਲਗਵਾਓ ਤੇ ਪਿੰਡ ਬਾਜੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵੈਕਸੀਨ ਲਗਾਉਣ ਦਾ ਕੈਂਪ ਲਗਾਇਆ ਗਿਆ ਜਿਸ ਵਿੱਚ ਕੁਲ 10 ਲੋਕਾਂ ਨੇ ਵੈਕਸੀਨ ਲਗਵਾਈ
ਸੀ,ਐਚ,ਓ, ਕੁਲਦੀਪ ਕੌਰ ਏ, ਐਨ,ਐਮ, ਅਮਨਦੀਪ ਕੌਰ, ਐਮ,ਪੀ,ਐਚ, ਡਬਲਯੂ ਅਮਰੀਕ ਸਿੰਘ






