ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਟਾ ਦਾਲ ਸਕੀਮ ਦੇ ਰਾਸ਼ਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ

ਤਰਨਤਾਰਨ (ਜਸਵੀਰ ਸਿੰਘ) : ਪੱਟੀ ਹਲਕੇ ਦੇ ਵੱਖ ਵੱਖ ਪਿੰਡਾਂ ਵਿਚੋਂ ਦਲਿਤ ਭਾਈਚਾਰੇ ਦੇ ਲੋਕਾਂ ਦੇ ਆਟਾ ਦਾਲ ਸਕੀਮ ਕਾਰਡ ਕੱਟੇ ਜਾਣ ਲੈ ਕੇ ਅੱਜ ਪਿੰਡ ਮਰਹਾਣਾ ਅਤੇ ਹੋਰਨਾਂ ਪਿੰਡ ਦੇ ਸਮੂਹ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਬਹੁਜਨ ਸਮਾਜ ਪਾਰਟੀ ਦੇ ਪੱਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ ਰੋਸ ਪ੍ਰਦਰਸ਼ਨ
ਇਸ ਮੌਕੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਟਾ ਦਾਲ ਸਕੀਮ ਦੇ ਰਾਸ਼ਨ ਲਈ ਜ਼ਲੀਲ ਕੀਤਾ ਜਾ ਰਿਹਾ ਹੈ ਉਹ ਲੰਮੀਆਂ ਲੰਮੀਆਂ ਕਤਾਰਾਂ ਵਿਚ ਰਾਸ਼ਨ ਲੈਣ ਪੁੱਜਦੇ ਹਨ ਪਰ ਵਾਰੀ ਆਉਣ ਡੀਪੂ ਹੋਲਡਰ ਵਲੋਂ ਇਹ ਕਹਿ ਦਿੱਤਾ ਜਾਂਦਾ ਹੈ ਕਿ ਤੁਹਾਡਾ ਕਾਰਡ ਕੱਟਿਆ ਹੋਇਆ ਹੈ ਜਾ ਆਨਲਾਈਨ ਨਹੀਂ ਹੋਇਆ ਜਿਸ ਕਰਕੇ ਉਨ੍ਹਾਂ ਨੂੰ ਰਾਸ਼ਨ ਨਹੀਂ ਦਿੱਤਾ ਜਾ ਰਿਹਾ
ਇਸ ਮੌਕੇ ਪੱਟੀ ਹਲਕੇ ਦੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਨੇ ਕਿਹਾ ਕਿ ਹਲਕੇ ਦੇ ਹਰ ਪਿੰਡ ਵਿਚੋਂ ਇਹ ਸ਼ਿਕਾਇਤ ਆ ਰਹੀ ਕਿ ਉਨ੍ਹਾਂ ਦੇ ਕਾਰਡ ਕੱਟ ਦਿੱਤੇ ਗਏ ਹਨ ਉਨ੍ਹਾਂ ਕਿਹਾ ਇਨ੍ਹਾਂ ਲਾਭਪਾਤਰੀਆਂ ਨੂੰ ਨਾਂ 2 ਰੁਪਏ ਕਿਲੋ ਵਾਲੀ ਕਣਕ ਦਿੱਤੀ ਜਾ ਰਹੀ ਨਾਂ ਹੀ ਕੇਂਦਰ ਸਰਕਾਰ ਵਲੋਂ ਆਈ 25 ਕਿਲੋ ਵਾਲੀ ਕਣਕ ਦਿੱਤੀ ਜਾ ਰਹੀ ਹੈ ਜੇਕਰ ਕੁਝ ਲੋਕਾਂ ਇਹ ਕਣਕ ਦਿੱਤੀ ਵੀ ਜਾ ਰਹੀ ਹੈ ਤਾਂ ਘੱਟ ਦਿੱਤੀ ਜਾ ਰਹੀ ਜਿਸ ਵਿਚੋਂ ਸਰਪੰਚ ਅਤੇ ਡੀਪੂ ਹੋਲਡਰ ਸਮੇਤ ਹੋਰ ਆਗੂ ਅਤੇ ਅਧਿਕਾਰੀ ਇਸ ਕਣਕ ਨੂੰ ਚੂਨਾ ਲਗਾ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਉਹ ਵੱਡਾ ਸੰਘਰਸ਼ ਛੇੜ ਦੇਣਗੇ
ਇਸ ਬਾਰੇ ਜ਼ਿਲ੍ਹਾ ਕੰਟਰੋਲਰ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੀ ਅਫ਼ਸਰ ਸਿਫਾਲੀ ਚੋਪੜਾ ਨੇ ਕਿਹਾ ਉਨ੍ਹਾਂ ਡੀਐਫਐੱਸਓ ਹਰੀਕੇ ਦੀ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਹਿਸਾਬ ਕਾਰਵਾਈ ਕੀਤੀ ਜਾਵੇਗੀ






