ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿੱਤ ਦੀ ਖੁਸ਼ੀ ਵਿਚ ਆਰ. ਨੇਤ ਦੇ ਅਖਾੜੇ ਵਿਰੁੱਧ ਰੋਸ਼

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਗਿੱਦੜਬਾਹਾ ਦੇ ਪਿੰਡ ਲੁੰਡੇਵਾਲਾ ਵਿੱਚ ਸ਼ਹੀਦ ਕਿਸਾਨ ਜਗਦੀਸ਼ ਸਿੰਘ ਦੇ ਪਰਿਵਾਰ ਅਤੇ ਪਿੰਡ ਦੇ ਕਿਸਾਨਾਂ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਿੱਤ ਦੀ ਖੁਸ਼ੀ ਵਿਚ ਆਰ ਨੇਤ ਦੇ ਲਗਵਾਏ ਜਾ ਰਹੇ ਅਖਾੜੇ ਦਾ ਵਿਰੋਧ ਕੀਤਾ ਗਿਆ !ਇਸ ਬਾਬਤ ਜਾਣਕਾਰੀ ਦਿੰਦਿਆਂ ਇਕਾਈ ਪ੍ਰਧਾਨ ਗੁਰਨਾਮ ਸਿੰਘ, ਸ਼ਮਿੰਦਰ ਸਿੰਘ, ਗੁਰਜੰਟ ਸਿੰਘ,ਸਹਿਜਦੀਪ ਸਿੰਘ ਆਦਿ ਨੇ ਦੱਸਿਆ ਕਿ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨਗਰ ਕੌਂਸਲ ਵਿੱਚੋਂ ਹੋਈਆਂ ਚੋਣਾਂ ਦੀ ਜਿੱਤ ਤੋਂ ਬਾਅਦ ਗਿੱਦੜਬਾਹਾ ਵਿੱਚ ਅੱਜ ਆਰ ਨੇਤਾ ਅਖਾੜਾ ਲਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਜ਼ੋਰਦਾਰ ਵਿਰੋਧ ਕਰਦੇ ਹਾਂ ਕਿਉਂਕਿ ਇਕ ਪਾਸੇ ਕਿਸਾਨਾਂ ਦੀਆਂ ਕਿਸਾਨੀ ਸੰਘਰਸ਼ ਵਿੱਚ ਸ਼ਹੀਦੀਆਂ ਹੋ ਰਹੀਆਂ ਨੇ ਅਤੇ ਦੂਜੇ ਪਾਸੇ ਜਸ਼ਨ ਮਨਾਏ ਜਾ ਰਹੇ ਹਨ।ਉਨ੍ਹਾਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਪੀਲ ਕੀਤੀ ਕਿ ਉਹ ਅਜਿਹਾ ਨਾ ਕਰਨ ।ਉਨ੍ਹਾਂ ਇਹ ਵੀ ਸਵਾਲ ਚੁੱਕਿਆ ਕਿ ਇੱਕ ਪਾਸੇ ਤਾਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ ਦੇ ਪੱਖ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਹੁਣ ਜਦੋਂ ਬਰਨਾਲਾ ਵਿਖੇ ਕਿਸਾਨਾਂ ਦੀ ਮਹਾਂਪੰਚਾਇਤ ਹੋ ਰਹੀ ਹੈ ਤਾਂ ਗਿੱਦੜਬਾਹਾ ਵਿੱਚ ਅਖਾੜਾ ਲਵਾ ਕੇ ਸੰਘਰਸ਼ ਨੂੰ ਢਾਹ ਲਾ ਰਹੇ ਹਨ।





