16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲਗਾਏ ਲਾਕਡਾਊਨ ਦੇ ਵਿਰੋਧ ਚ ਸੰਯੁਕਤ ਕਿਸਾਨ...

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲਗਾਏ ਲਾਕਡਾਊਨ ਦੇ ਵਿਰੋਧ ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਸ ਮਾਰਚ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਡਾਕੌਂਦਾ ਤੇ ਕ੍ਰਾਤੀਕਾਰੀ ਯੂਨੀਅਨ ਹੋਏ ਸ਼ਾਮਿਲ

ਫਿਰੋਜ਼ਪੁਰ (ਦਵਿੰਦਰ ਸਿੰਘ ਛਾਬੜਾ) : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲਗਾਏ ਲਾਕਡਾਊਨ ਨੂੰ ਲੈ ਕੇ ਅੱਜ ਸੁਯੰਕਤ ਕਿਸਾਨ ਮੋਰਚਾ ਦੇ ਸੱਦੇ ਤੇ ਕਿਸਾਨਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਸ਼ਹਿਰਾਂ ਅਤੇ ਕਸਬਿਆਂ ਵਿੱਚ ਰੋਸ ਮਾਰਚ ਕੱਢੇ ਗਏ । ਮਿਲੀਆਂ ਰਿਪੋਰਟਾਂ ਅਨੁਸਾਰ ਮੁੱਦਕੀ, ਫਿਰੋਜ਼ਪੁਰ, ਜੀਰਾ, ਮੱਲਾਂ ਵਾਲਾ ਅਤੇ ਗੁਰੂਹਰਸਹਾਏ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਡਾਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਤੀਕਾਰੀ ਅਤੇ ਕਈ ਹੋਰ ਕਿਸਾਨ ਯੂਨੀਅਨਾਂ ਨੇ ਰੋਸ ਮਾਰਚ ਕੱਢੇ। ਇਸ ਮੌਕੇ ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਬਗੈਰ ਕੋਈ ਰਾਹਤ ਦਿੱਤੇ ਦੁਕਾਨਦਾਰਾਂ ਅਤੇ ਹੋਰ ਕਿਰਤੀਆਂ ਦੇ ਕਾਰੋਬਾਰ ਬੰਦ ਕਰਨ ਦੇ ਆਦੇਸ਼ਾਂ ਦੀ ਪੁਰਜੋਰ ਨਿੰਦਾ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਕਾਰੋਬਾਰ ਬੰਦ ਕਰਨ ਤੋਂ ਪਹਿਲਾਂ ਕਿਰਤੀਆਂ ਦੀ ਰੋਜ਼ੀ ਰੋਟੀ ਦਾ ਪ੍ਰਬੰਧ ਕਰਨਾ ਹੋਵੇਗਾ। ਉਨ੍ਹਾਂ ਪੁਲਸ ਕਰਮਚਾਰੀਆਂ ਵੱਲੋਂ ਵਪਾਰੀਆਂ ਅਤੇ ਕਿਰਤੀਆਂ ਤੇ ਢਾਹੇ ਜਾ ਰਹੇ ਜੁਲਮਾਂ ਦੀ ਵੀ ਨਿੰਦਾ ਕੀਤੀ ਅਤੇ ਚਿਤਾਵਨੀ ਵੀ ਦਿੱਤੀ ਤੇ ਕਿਹਾ ਜੇਕਰ ਅਜਿਹਾ ਕਾਰਾ ਬੰਦ ਨਾ ਕੀਤਾ ਤਾਂ ਯੂਨੀਅਨਾਂ ਪੁਲਸ ਖਿਲਾਫ ਵੀ ਸੰਘਰਸ਼ ਛੇੜ ਦੇਣਗੀਆਂ। ਉਨਾਂ ਰੇਹੜੀ ਫੜੀਆਂ ਅਤੇ ਦੁਕਾਨਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾ ਖੋਲਣ ਅਤੇ ਸਰਕਾਰੀ ਜੁਲਮ ਦਾ ਡੱਟ ਕੇ ਵਿਰੋਧ ਕਰਨ।

Today Now News

RELATED ARTICLES
- Advertisment -

POPULAR POSTS