16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨਾਂ ਦੀ ਤਰਫੋਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਬੱਲਮਗੜ ਵਿਖੇ ਅੱਜ...

ਕਿਸਾਨਾਂ ਦੀ ਤਰਫੋਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਬੱਲਮਗੜ ਵਿਖੇ ਅੱਜ ਵਿਰੋਧ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ

ਸੰਕੇਤਿਕ ਤਸਵੀਰ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਕੇਂਦਰ ਸਰਕਾਰ ਵੱਲੋਂ 3 ਆਰਡੀਨੈਂਸ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਰੇਲਵੇ ਟਰੈਕ ’ਤੇ ਧਰਨਾ ਵੀ ਲਗਾ ਰਹੇ ਹਨ, ਇਸ ਕਾਰਨ ਕਿਸਾਨਾਂ ਦੀ ਤਰਫੋਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਬੱਲਮਗੜ ਵਿਖੇ ਅੱਜ, ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਪਿੰਡ ਦੇ ਬੱਚਿਆਂ ਅਤੇ ਔਰਤਾਂ ਨੇ ਇਸ ਵਿੱਚ ਸ਼ਮੂਲੀਅਤ ਕੀਤੀ ਅਤੇ ਨਰਿੰਦਰ ਮੋਦੀ ਕਿਸਾਨ ਵਿਰੋਧੀ ਦੇ ਨਾਅਰੇ ਵੀ ਲਗਾਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜੁੱਤੀਆਂ ਦਾ ਹਾਰ ਵੀ ਪਾਇਆ ਗਿਆ । ਪਿੰਡ ਬਲੱਮਗੜ ਦੇ ਸਰਪੰਚ ਦੇ ਪਤੀ ਬੋਹੜ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਹਰ ਵਰਗ ਦੇ ਲੋਕਾਂ ਲਈ ਘਾਤਕ ਹਨ।

ਪਿੰਡ ਬਲੱਮਗੜ ਦੇ ਕਿਸਾਨ ਆਗੂ ਬੇਅੰਤ ਸਿੰਘ ਨੇ ਕਿਹਾ ਕਿ ਅਸੀਂ ਕਾਲੇ ਕਾਨੂੰਨਾਂ ਦਾ ਸਖਤ ਵਿਰੋਧ ਕਰਦੇ ਹਾਂ ਜੋ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਨ ਅਤੇ ਜਦੋਂ ਤੱਕ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ।

ਇਸ ਧੱਕੇਸ਼ਾਹੀ ਪ੍ਰਦਰਸ਼ਨ ਵਿੱਚ ਸ਼ਾਮਲ ਪਿੰਡ ਦੀ ਇੱਕ ਕਿਸਾਨ ਔਰਤ ਸੁਖਪਾਲ ਕੌਰ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਾਡੇ ਅਧਿਕਾਰ ਨਹੀਂ ਦਿੰਦੇ, ਅਸੀਂ ਇਸ ਤਰਾਂ ਰੋਸ ਪ੍ਰਦਰਸ਼ਨ ਕਰਾਗੇ ਅਤੇ ਮੋਦੀ ਦੇ ਪੁਤਲੇ ਸਾੜੇ ਜਾਣਗੇ।

Today Now News

RELATED ARTICLES
- Advertisment -

POPULAR POSTS