17.4 C
Chandigarh

TODAY NOW NEWS

Friday, March 20, 2026
HomePOLITICSਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨਾ ਜਾਰੀ

ਸ਼ਵੇਤ ਮਲਿਕ ਦੇ ਘਰ ਦੇ ਬਾਹਰ ਧਰਨਾ ਜਾਰੀ

ਅੰਮ੍ਰਿਤਸਰ, (ਗਗਨ ਢਿੱਲੋਂ) : ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨਾ 37ਵੇਂ ਦਿਨ ਵੀ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਜਤਿੰਦਰ ਸਿੰਘ ਛੀਨਾ, ਕੰਵਲਪ੍ਰਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਪੰਜ ਨਵੰਬਰ ਦੇ ਬੰਦ ਨੂੰ ਦੇਸ਼ ਪੱਧਰ ‘ਤੇ ਭਰਵਾਂ ਹੁੰਗਾਰਾ ਮਿਲਿਆ ਹੈ। ਪੰਜਾਬ ਤੋਂ ਸ਼ੁਰੂ ਹੋਏ ਅੰਦੋਲਨ ਨੂੰ ਹਰਿਆਣਾ, ਯੂਪੀ, ਕਰਨਾਟਕਾ, ਉਡੀਸ਼ਾ, ਮੱਧ ਪ੍ਰਦੇਸ਼, ਤੇਲੰਗਾਨਾ, ਆਂਧਰਾ ਪ੍ਰਦੇਸ਼ ਆਦਿ ਸੂਬਿਆਂ ਵਿਚ ਚੰਗਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੇ ਇਕ ਹੋਰ ਪੁਲਾਂਗ ਪੁੱਟਦਿਆਂ ਦੇਸ਼ ਪੱਧਰ ‘ਤੇ ਹਲ-ਚਲ ਪੈਦਾ ਕੀਤੀ ਹੈ। ਇਸ ਅੰਦੋਲਨ ਨੇ ਖਾਸ ਕਰ ਕੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਇਕ ਮੰਚ ‘ਤੇ ਲਿਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇਸ਼ ਪੱਧਰੀ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੀ ਘੇਰਾਬੰਦੀ ਖ਼ਤਮ ਕਰਨ ਲਈ ਸੋਚਣ ‘ਤੇ ਮਜਬੂਰ ਕਰ ਦਿੱਤਾ ਹੈ। ਇਸ ਸਮੇਂ ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ, ਸਤਨਾਮ ਸਿੰਘ ਝੰਡੇਰ, ਮੇਜਰ ਸਿੰਘ ਕੜਿਆਲ, ਡਾਕਟਰ ਬਲਜਿੰਦਰ ਸਿੰਘ ਲਸ਼ਕਰੀ ਨੰਗਲ, ਭਗਵੰਤ ਸਿੰਘ ਸੰਧੂ ਰਣਜੀਤ ਐਵੀਨਿਊ, ਸੂਬੇਦਾਰ ਜੋਗਿੰਦਰ ਸਿੰਘ ਘੁਕੇਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦਾ ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਸਹਿੰਸਰਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਨਿਸ਼ਾਨ ਸਿੰਘ ਸਾਂਘਣਾ, ਗੁਰਪ੍ਰਰੀਤ ਸਿੰਘ ਕੁਹਾਲੀ, ਜਸਬੀਰ ਸਿੰਘ ਰੱਖ ਓਠੀਆਂ, ਗੁਰਬਚਨ ਸਿੰਘ ਘੜਕਾ, ਗੁਰਪ੍ਰਰੀਤ ਸਿੰਘ ਸਾਂਘਣਾ ਤੇ ਜਵਾਹਰ ਸਿੰਘ ਵਰਪਾਲ ਆਦਿ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS