
ਭਿੱਖੀਵਿੰਡ, 18 ਫਰਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਸ. ਦਲਜੀਤ ਸਿੰਘ ਗਿੱਲ ਅਮਰਕੋਟ ਨੇ ਚੋਣ ਪ੍ਰਚਾਰ ਦੇ ਅਖੀਰ ਦਿਨ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕੀਤਾ । ਇਸ ਮੌਕੇ ਸ. ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ, ਸਿੱਖਿਆ ਰੁਜ਼ਗਾਰ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਮੰਤਵ ਭ੍ਰਿਸ਼ਟਾਚਾਰ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ ਤੇ ਲੋਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਭ੍ਰਿਸ਼ਟਾਚਾਰ ਆਪਣੇ ਪੈਰ ਫੈਲਾ ਰਿਹਾ ਹੈ, ਇਸਤੇ ਰੋਕ ਲਗਾਉਣਾ ਸਮੇਂ ਦੀ ਮੰਗ ਹੈ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਆਪਣੇ ਇਲਾਕੇ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਇਸ ਮੌਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਇਲਾਕੇ ਦੇ ਵਿਕਾਸ ਸੰਬੰਧੀ ਚਰਚਾ ਵੀ ਕੀਤੀ।




