17.4 C
Chandigarh

TODAY NOW NEWS

Friday, March 20, 2026
HomeBREAKING NEWSਲੀਡਰਾਂ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ, ਥਾਣੇ ਖਾਲੀ ਨਹੀਂ ਛੱਡੇ...

ਲੀਡਰਾਂ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ, ਥਾਣੇ ਖਾਲੀ ਨਹੀਂ ਛੱਡੇ ਜਾ ਸਕਦੇ: ਭਗਵੰਤ ਮਾਨ

ਲੀਡਰਾਂ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ, ਥਾਣੇ ਖਾਲੀ ਨਹੀਂ ਛੱਡੇ ਜਾ ਸਕਦੇ: ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ (Bhagwant Mann) ਨੇ ਕਿਹਾ ਹੈ ਕਿ ਉਨ੍ਹਾਂ ਲਈ ਕਿਸੇ ਨੇਤਾ ਦੀ ਸਕਿਉਰਿਟੀ ਨਾਲੋਂ ਆਮ ਜਨਤਾ ਦੀ ਸੁਰੱਖਿਆ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਥਾਣਿਆਂ ਨੂੰ ਖਾਲੀ ਨਹੀਂ ਛੱਡਿਆ ਜਾ ਸਕਦਾ।

ਦੱਸ ਦਈਏ ਕਿ ਮਾਨ ਨੇ ਪੰਜਾਬ ਦੀ ਗੱਦੀ ਸੰਭਾਲਣ ਤੋਂ ਪਹਿਲਾਂ ਹੀ ਸੂਬੇ ਵਿੱਚ ਹਲਚਲ ਮਚਾ ਦਿੱਤੀ ਹੈ। ਮਾਨ ਨੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤਹਿਤ ਕਰੀਬ 122 ਨੇਤਾਵਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨਾਲ ਮੁਲਾਕਾਤ ਕੀਤੀ।ਹੁਣ ਮਾਨ ਨੇ ਆਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ, ‘ਮੈਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੁਝ ਲੋਕਾਂ ਦੀ ਸੁਰੱਖਿਆ ਨਾਲੋਂ ਜ਼ਿਆਦਾ ਜ਼ਰੂਰੀ ਹੈ। ਇਸ ਤੋਂ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਪੁਲਿਸ ਆਪਣਾ ਕੰਮ ਕਰੇਗੀ।ਇਨ੍ਹਾਂ ਹੁਕਮਾਂ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਮੌਜੂਦਾ ਮੰਤਰੀਆਂ ’ਚੋਂ ਹਰ ਇੱਕ ਨਾਲ ਦੋ ਦਰਜਨ ਤੱਕ ਸੁਰੱਖਿਆ ਕਰਮਚਾਰੀ ਤਾਇਨਾਤ ਸਨ। ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੰਤਰੀਆਂ ਦੇ ਸਲਾਹਕਾਰਾਂ ਅਤੇ ਓਐੱਸਡੀਜ਼ ਨਾਲ 500 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਸਨ। ਵਧੀਕ ਡੀਜੀਪੀ (ਸੁਰੱਖਿਆ) ਵੱਲੋਂ ਇਹ ਪੱਤਰ ਡੀਜੀਪੀ ਹੋਮ ਗਾਰਡ, ਪੁਲਿਸ ਕਮਿਸ਼ਨਰਜ਼, ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ।

ਪੰਜਾਬ ਪੁਲਿਸ ਵੱਲੋਂ ਜਿਨ੍ਹਾਂ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਹਨ ਉਨ੍ਹਾਂ ਵਿੱਚ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਭ ਤੋਂ ਵੱਧ 21 ਸੁਰੱਖਿਆ ਕਰਮਚਾਰੀ ਦਿੱਤੇ ਹੋਏ ਸਨ। ਇਸੇ ਤਰ੍ਹਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਵੀ 19 ਕਰਮਚਾਰੀ ਤਾਇਨਾਤ ਸਨ ਜਿਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ।

ਭਾਰਤ ਭੂਸ਼ਨ ਆਸ਼ੂ ਨਾਲ 16, ਡਾ. ਰਾਜ ਕੁਮਾਰ ਵੇਰਕਾ ਨਾਲ 11, ਬ੍ਰਹਮ ਮਹਿੰਦਰਾ ਨਾਲ 14, ਸੰਗਤ ਸਿੰਘ ਗਿਲਜ਼ੀਆਂ ਨਾਲ 15, ਸਪੀਕਰ ਰਾਣਾ ਕੇ.ਪੀ. ਸਿੰਘ ਨਾਲ 13, ਪਰਗਟ ਸਿੰਘ ਨਾਲ 17, ਅਰੁਣਾ ਚੌਧਰੀ ਨਾਲ 14, ਰਾਣਾ ਗੁਰਜੀਤ ਸਿੰਘ ਨਾਲ 14, ਅਨਿਲ ਜੋਸ਼ੀ ਨਾਲ 4, ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨਾਲ 7 ਸੁਰੱਖਿਆ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਨੂੰ ਵਾਪਸ ਸੱਦਿਆ ਗਿਆ ਹੈ। ਇਸੇ ਤਰ੍ਹਾਂ ਅਕਾਲੀ ਦਲ ਨਾਲ ਸਬੰਧਤ ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਖਬਿੰਦਰ ਸਿੰਘ ਸਰਕਾਰੀਆ ਨਾਲ ਤਾਇਨਾਤ ਦਰਜਨ ਤੋਂ ਵੱਧ ਮੁਲਾਜ਼ਮ ਵਾਪਸ ਸੱਦੇ ਗਏ ਹਨ।

Today Now News

RELATED ARTICLES
- Advertisment -

POPULAR POSTS