17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੀ.ਸੀ.ਐਸ. ਦੀ ਸਾਂਝੀ ਪ੍ਰੀਖਿਆ ਨੂੰ ਛੱਡ ਕੇ...

ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੀ.ਸੀ.ਐਸ. ਦੀ ਸਾਂਝੀ ਪ੍ਰੀਖਿਆ ਨੂੰ ਛੱਡ ਕੇ ਬਾਕੀ ਸਾਰੀਆਂ ਪ੍ਰੀਖਿਆਵਾਂ ਅੰਗਰੇਜ਼ੀ ਭਾਸ਼ਾ ਵਿਚ ਲਈਆਂ ਜਾਂਦੀਆਂ-ਚੇਅਰਮੈਨ ਨੇ ਸਪੱਸ਼ਟ ਕੀਤਾ

ਚੰਡੀਗੜ੍ਹ, 24 ਮਈ

   ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਅਸਾਮੀਆਂ ਦੀ ਪ੍ਰੀਖਿਆ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਕਰਵਾਉਣ ਬਾਰੇ ਮੀਡੀਆ ਰਿਪੋਰਟਾਂ ’ਤੇ ਪ੍ਰਤੀਕਰਮ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰੈਮਨ ਜਗਬੰਸ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਪੀ.ਸੀ.ਐਸ.ਸੀ. ਵੱਲੋਂ ਆਪਣੀ ਕਾਰਜ ਪ੍ਰਣਾਲੀ ਲਈ ਤੈਅ ਪ੍ਰਕਿਰਿਆ ਦੇ ਨਿਯਮਾਂ ਵਿਚ ਸਾਫ ਤੌਰ ’ਤੇ ਨਿਰਧਾਰਤ ਕੀਤਾ ਗਿਆ ਹੈ ਕਿ ਪ੍ਰਸ਼ਨ ਪੱਤਰ ਸਿਰਫ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤੇ ਜਾਂਦੇ ਹਨ ਅਤੇ ਬੀਤੇ ਸਮੇਂ ਵਿਚ ਵੀ ਅਜਿਹੀਆਂ ਸਾਰੀਆਂ ਪ੍ਰੀਖਿਆਵਾਂ ਵੀ ਅੰਗਰੇਜ਼ੀ ਵਿਚ ਹੀ ਲਈਆਂ ਗਈਆਂ ਹਨ।

   ਪੀ.ਪੀ.ਐਸ.ਸੀ. ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਉਪਰੋਕਤ ਨਿਯਮਾਂ ਵਿਚ ਸਿਰਫ਼ ਪੰਜਾਬ ਰਾਜ ਸਿਵਲ ਸਰਵਿਸਜ਼ ਸਾਂਝੀ ਪ੍ਰਤੀਯੋਗੀ ਪ੍ਰੀਖਿਆ (ਮੁਢਲੀ ਤੇ ਮੁੱਖ ਪ੍ਰੀਖਿਆ, ਦੋਵੇਂ) ਨੂੰ ਛੋਟ ਦਿੱਤੀ ਗਈ ਹੈ ਕਿਉਂ ਜੋ ਸਰਕਾਰ ਦੁਆਰਾ ਨੋਟੀਫਾਈ ਕੀਤੇ ਨਿਯਮਾਂ ਅਨੁਸਾਰ ਇਹ ਪ੍ਰੀਖਿਆ ਅੰਗਰੇਜ਼ੀ ਅਤੇ ਪੰਜਾਬੀ, ਦੋਵਾਂ ਭਾਸ਼ਾਵਾਂ ਵਿਚ ਕਰਵਾਉਣਾ ਲਾਜ਼ਮੀ ਹੈ।

   ਪੀ.ਪੀ.ਐਸ.ਸੀ. ਵੱਲੋਂ ਹਾਲ ਹੀ ਵਿਚ ਕਰਵਾਈ ਨਾਇਬ ਤਹਿਸੀਲਦਾਰ ਦੀ ਪ੍ਰੀਖਿਆ ਨਾਲ ਸਬੰਧਤ ਮੀਡੀਆ ਵੱਲੋਂ ਚੁੱਕੇ ਮੁੱਦੇ ਦਾ ਜ਼ਿਕਰ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੇ ਪ੍ਰਸ਼ਨ ਪੱਤਰ ਜੋ ਬਹੁ-ਚੋਣ ਵਾਲੇ ਪ੍ਰਸ਼ਨਾਂ ਉਤੇ ਅਧਾਰਿਤ ਸਨ, ਵਿਚ ਉਮੀਦਵਾਰਾਂ ਨੂੰ ਦਿੱਤੇ ਗਏ ਚਾਰ ਵਿਕਲਪਾਂ ਵਿੱਚੋਂ ਸਹੀ ਦੀ ਚੋਣ ਕਰਨੀ ਸੀ।

   ਪੀ.ਪੀ.ਐਸ.ਸੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਨਾਇਬ ਤਹਿਸੀਲਦਾਰ ਦੀ ਅਸਾਮੀ ਲਈ ਘੱਟੋ-ਘੱਟ ਯੋਗਤਾ ਗ੍ਰੈਜੂਏਸ਼ਨ ਹੈ ਅਤੇ ਕਿਸੇ ਵੀ ਸਟ੍ਰੀਮ ਵਿਚ ਗ੍ਰੈਜੂਏਸ਼ਨ ’ਚ ਅੰਗਰੇਜ਼ੀ ਦਾ ਮੁੱਢਲਾ ਗਿਆਨ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਜੋ ਉਸ ਨੂੰ ਬਹੁ-ਚੋਣ ਵਾਲੇ ਪ੍ਰਸ਼ਨਾਂ ਵਿਚ ਸਹੀ ਦੀ ਚੋਣ ਕਰਨ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਦੇ ਉੱਤਰ ਦੇਣ ਲਈ ਭਾਸ਼ਾ ਵਿਚ ਲਿਖਤੀ ਤੌਰ ’ਤੇ ਦਰਸਾਉਣ ਦੀ ਲੋੜ ਨਹੀਂ ਸੀ।
Today Now News

RELATED ARTICLES
- Advertisment -

POPULAR POSTS