16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਵਿਧਾਨ ਸਭਾ ਚੋਣਾਂ 2022: ਦੂਜੇ ਦਿਨ ਦਾਖ਼ਲ ਹੋਈਆਂ 91 ਨਾਮਜ਼ਦਗੀਆਂ

ਪੰਜਾਬ ਵਿਧਾਨ ਸਭਾ ਚੋਣਾਂ 2022: ਦੂਜੇ ਦਿਨ ਦਾਖ਼ਲ ਹੋਈਆਂ 91 ਨਾਮਜ਼ਦਗੀਆਂ

ਚੰਡੀਗੜ੍ਹ, 27 ਜਨਵਰੀ:

ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਐਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਦੂਜੇ ਦਿਨ ਸੂਬੇ ਵਿੱਚ ਸਿਰਫ਼ 91 ਨਾਮਜ਼ਦਗੀਆਂ ਹੀ ਦਾਖ਼ਲ ਹੋਈਆਂ ਹਨ।

ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 103 ਹੋ ਗਈ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ ਨੋਅ ਯੂਅਰ ਕੈਂਡੀਡੇਟ ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

Today Now News

RELATED ARTICLES
- Advertisment -

POPULAR POSTS