
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਲਈ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ ਤੇ ਹਰ ਪਾਰਟੀ ਵੱਲੋਂ ਕੁਰਸੀ ਹਾਸਲ ਕਰਨ ਲਈ ਲਗਾਤਾਰ ਪੂਰੀ ਵਾਹ ਲਗਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਸੁਪਰਿਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਪੰਜਾਬ ਦੌਰੇ (CM Arvind Kejriwal on a two-day visit to Punjab) ’ਤੇ ਹਨ। ਕੇਜਰੀਵਾਲ ਅੱਜ ਮੋਹਾਲੀ ਵਿਖੇ ਦਰਬਾਰ ਸਜਾਉਣਗੇ ਤੇ ਇਸ ਦੌਰਾਨ ਬਾਕੀ ਰਹਿੰਦੇ ਉਮੀਦਵਾਰ ’ਤੇ ਫੈਸਲਾ ਹੋ ਸਕਦਾ ਹੈ। ਉਥੇ ਹੀ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਭਗਵੰਤ ਮਾਨ ਧੂਰੀ ਤੋਂ ਚੋਣ ਲੜ ਸਕਦੇ ਹਨ।ਆਮ ਆਦਮੀ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਂਸਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ। ਇਸ ਦੌਰਾਨ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੀ ਰਿਵਾਇਤੀ ਪਾਰਟੀਆਂ ਆਪਣੇ ਪਰਿਵਾਰ ਦੇ ਮੈਬਰਾਂ ਨੂੰ ਸੀਐੱਮ ਉਮੀਦਵਾਰ ਬਣਾਉਂਦੇ ਹਨ, ਪਰ ਭਘਵੰਤ ਮਾਨ ਉਨ੍ਹਾਂ ਦੇ ਭਰਾ ਹਨ। ਜੇਕਰ ਉਹ ਵੀ ਉਨ੍ਹਾਂ ਨੂੰ ਸੀਐੱਮ ਐਲਾਨ ਦਿੰਦੇ ਤਾਂ ਲੋਕ ਕਹਿੰਦੇ ਕਿ ਮੈ ਬਾਕੀ ਪਾਰਟੀਆਂ ਦੇ ਵਾਂਗ ਆਪਣੇ ਭਰਾ ਨੂੰ ਸੀਐੱਮ ਚਿਹਰੇ ਵੱਜੋਂ ਐਲਾਨ ਕਰ ਦਿੱਤਾ ਹੈ।ਇਸੇ ਕਾਰਨ ਉਨ੍ਹਾਂ ਵੱਲੋਂ ਸਰਵੇ ਕੀਤਾ। ਮਾਹੌਲ ਦਿਖ ਰਿਹਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।ਭਗਵੰਤ ਮਾਨ ਦਾ ਬਿਆਨਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ‘ਤੇ ਅਮਲ ਕਰੇਗੀ। ਪੰਜਾਬ ਦੇ ਖ਼ਜ਼ਾਨੇ ਦੀ ਸਾਰੀ ਲੀਕੇਜ਼ ਅਤੇ ਲੁੱਟ ਬੰਦ ਕਰਕੇ ਦਿੱਲੀ ਵਾਂਗ ਪੰਜਾਬ ਨੂੰ ਵਾਧੂ ਬਜਟ ਵਾਲਾ ਸੂਬਾ ਬਣਾਵਾਂਗੀ। ਜਿਸ ਤਰਾਂ ਦਿੱਲੀ ‘ਚ ‘ਆਪ’ ਦੀ ਸਰਕਾਰ ਨੇ ਖ਼ਜ਼ਾਨੇ ਵਿੱਚ ਵਾਧਾ ਕਰਕੇ ਲੋਕਾਂ ਨੂੰ ਸਹੂਲਤਾਂ ਦੇਣ ਦਾ ਕੰਮ ਕੀਤਾ ਹੈ, ਉਸੇ ਤਰਾਂ ਪੰਜਾਬ ਵਿੱਚ ਸਹੂਲਤਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਹਰ ਦਿਨ ਆਮਦਨ ਘੱਟ ਰਹੀ ਹੈ, ਕਰਜ਼ੇ ਦੀਆਂ ਕਿਸ਼ਤਾਂ ਵੱਧ ਰਹੀਆਂ ਕਿਉਂਕਿ ਸੱਤਾਧਾਰੀਆਂ ਨੇ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਯੋਜਨਾ ਨਹੀਂ ਬਣਾਈ, ਸਗੋਂ ਪੰਜਾਬ ਨੂੰ ਲੁੱਟਣ ‘ਤੇ ਹੀ ਲੱਕ ਬੰਨੀ ਰੱਖਿਆ, ਜਦੋਂ ਕਿ ਬਾਦਲ ਅਤੇ ਕੈਪਟਨ ਦੇ ਰਾਜ ਤੋਂ ਪਹਿਲਾਂ ਪੰਜਾਬ ਵਾਧੂ ਆਮਦਨ ਵਾਲਾ ਸੂਬਾ ਸੀ




