16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ...

ਪੰਜਾਬ ਵਿਧਾਨ ਸਭਾ ਚੋਣਾਂ 2022: ਭਾਰਤੀ ਚੋਣ ਕਮਿਸ਼ਨ ਨੇ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਲਈ ਮੁਲਾਂਕਣ ਪ੍ਰੋਗਰਾਮ ਕਰਵਾਇਆ

ਚੰਡੀਗੜ, 31 ਦਸੰਬਰ:

ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਰਿਟਰਨਿੰਗ ਅਫਸਰਾਂ (ਆਰ.ਓਜ਼) ਅਤੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਲਈ ਇੱਕ ਮੁਲਾਂਕਣ ਪ੍ਰੋਗਰਾਮ ਕਰਵਾਇਆ।

ਇਸ ਪ੍ਰੋਗਰਾਮ ਵਿੱਚ ਸੂਬੇ ਭਰ ਦੇ 111 ਆਰ.ਓਜ ਅਤੇ ਏ.ਆਰ.ਓਜ ਨੇ ਹਿੱਸਾ ਲਿਆ ਅਤੇ ਚੋਣਾਂ ਦੀ ਆਮ ਜਾਣਕਾਰੀ ਦੇ ਆਧਾਰ ’ਤੇ ਆਯੋਜਿਤ ਕੀਤੇ ਗਏ ਦੋ ਆਨਲਾਈਨ ਟੈਸਟ ਵੀ ਦਿੱਤੇ।

ਇਹ ਟੈਸਟ ਸੈਕਸ਼ਨ ਅਫਸਰ ਯੋਗੇਸ਼ ਸਹਾਰਨ, ਜਿਨਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਇਨਵਿਜੀਲੇਟਰ ਤਾਇਨਾਤ ਕੀਤਾ ਗਿਆ ਸੀ, ਦੀ ਨਿਗਰਾਨੀ ਹੇਠ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਸੀਈਓ ਡਾ. ਐਸ ਕਰੁਣਾ ਰਾਜੂ, ਵਧੀਕ ਸੀਈਓ ਅਮਨਦੀਪ ਕੌਰ ਅਤੇ ਜੁਆਇੰਟ ਸੀਈਓ ਇੰਦਰਪਾਲ ਸਿੰਘ ਵੀ ਮੌਜੂਦ ਸਨ।

ਡਾ. ਰਾਜੂ ਨੇ ਮੁਲਾਂਕਣ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਤੇ ਸਾਰੇ ਆਰ.ਓਜ ਅਤੇ ਏ.ਆਰ.ਓਜ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕੋਈ ਪ੍ਰੀਖਿਆ ਨਹੀਂ ਸੀ ਬਲਕਿ ਚੋਣ ਕਮਿਸਨ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਚੋਣਾਂ ਕਰਵਾਉਣ ਬਾਰੇ ਹੋਰ ਜਾਣਕਾਰੀ ਦੇਣ ਦਾ ਇੱਕ ਉਪਰਾਲਾ ਸੀ।

ਉਨਾਂ ਕਿਹਾ ਕਿ ਚੋਣਾਂ ਕਰਵਾਉਣ ਲਈ ਆਰ.ਓਜ ਅਤੇ ਏ.ਆਰ.ਓਜ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨਾਂ ਨੇ ਅਧਿਕਾਰੀਆਂ ਨੂੰ ਸੁਤੰਤਰ, ਨਿਰਪੱਖ ਅਤੇ ਸੁਰੱਖਿਅਤ ਚੋਣਾਂ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ।

ਇਸ ਦੌਰਾਨ, ਡਾ. ਰਾਜੂ ਨੇ ਆਰ.ਓਜ ਅਤੇ ਏ.ਆਰ.ਓਜ ਨੂੰ ਜ਼ਿਲਾ ਚੋਣ ਪ੍ਰਬੰਧਨ ਯੋਜਨਾ ਬਾਰੇ ਵੀ ਜਾਣੂ ਕਰਵਾਇਆ

Today Now News

RELATED ARTICLES
- Advertisment -

POPULAR POSTS