16.6 C
Chandigarh

TODAY NOW NEWS

Thursday, March 19, 2026
Homeਚੰਡੀਗੜ੍ਹPunjab Election 2022: ਕਾਂਗਰਸ ਨੇ ਜਾਖੜ ਨੂੰ ਸੌਂਪੀ ਪ੍ਰਚਾਰ ਕਮੇਟੀ ਦੀ ਕਮਾਂਡ,...

Punjab Election 2022: ਕਾਂਗਰਸ ਨੇ ਜਾਖੜ ਨੂੰ ਸੌਂਪੀ ਪ੍ਰਚਾਰ ਕਮੇਟੀ ਦੀ ਕਮਾਂਡ, ਬਾਜਵਾ ਮੈਨੀਫੈਸਟੋ ਕਮੇਟੀ ਚੇਅਰਮੈਨ

Punjab Election 2022: ਚੰਡੀਗੜ੍ਹ: ਪੰਜਾਬ ਚੋਣਾਂ 2022 ਲਈ ਕਾਂਗਰਸ ਹਾਈਕਮਾਨ ਨੇ ਸੋਮਵਾਰ ਚੋਣ ਕਮੇਟੀਆਂ ਦਾ ਐਲਾਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੰਦੇ ਹੋਏ ਵਿਰੋਧੀ ਧੜੇ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਹਾਈਕਮਾਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀ ਪ੍ਰਚਾਰ ਕਮੇਟੀ ਦੀ ਚੇਅਰਮੈਨੀ ਸੁਨੀਲ ਜਾਖੜ ਦੇ ਹੱਥਾਂ ਵਿੱਚ ਦਿੱਤੀ ਹੈ, ਉਥੇ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਕਾਂਗਰਸ ਪਾਰਟੀ ਨੇ ਪੰਜਾਬ ਚੋਣਾਂ ਲਈ ਅੰਬਿਕਾ ਸੋਨੀ ਨੂੰ ਪੰਜਾਬ ਅਤੇ ਹਾਈਕਮਾਨ ਵਿੱਚ ਕੋਆਰਡੀਨੇਸ਼ਨ ਦੀ ਜ਼ਿੰਮੇਵਾਰੀ ਸੌਂਪੀ ਹੈ।

ਉਮੀਦਵਾਰਾਂ ਦੀ ਚੋਣ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਅਗਵਾਈ ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਕਰਨਗੇ, ਜਦਕਿ ਚੰਦਨ ਯਾਦਵ ਅਤੇ ਕ੍ਰਿਸ਼ਨਾ ਅਲਵਾਰੂ ਮੈਂਬਰ ਹੋਣਗੇ। ਇਸ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਕਾਰਜਕਾਰੀ ਮੈਂਬਰ ਹੋਣਗੇ।

ਸਕਰੀਨਿੰਗ ਕਮੇਟੀ ਟਿਕਟ ਦੇ ਦਾਅਵੇਦਾਰਾਂ ਦੀ ਚੋਣ ਕਰਕੇ ਸੂਚੀ ਦਿੱਲੀ ਭੇਜੇਗੀ, ਜਿਥੇ ਕੇਂਦਰੀ ਚੋਣ ਕਮੇਟੀ ਟਿਕਟ ਦੇ ਦਾਅਵੇਦਾਰਾਂ ‘ਤੇ ਆਖਰੀ ਫੈਸਲਾ ਲਵੇਗੀ। ਕੇਂਦਰੀ ਕਮੇਟੀ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਕਾਂਗਰਸ ਦੇ ਕਈ ਵੱਡੇ ਨੇਤਾ ਸ਼ਾਮਲ ਹਨ।

ਪੰਜਾਬ ਚੋਣਾਂ ਲਈ ਤਿੰਨ ਹੋਰ ਕਮੇਟੀਆਂ ਦਾ ਗਠਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਕਰੀਨਿੰਗ ਕਮੇਟੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਤਿੰਨ ਹੋਰ ਕਮੇਟੀਆਂ ਦਾ ਗਠਨ ਕੀਤਾ ਹੈ। ਪਾਰਟੀ ਦੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਾਲਮੇਲ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਕਾਂਗਰਸ ਦੀ ਜਨਰਲ ਸਕੱਤਰ ਅੰਬਿਕਾ ਸੋਨੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਕਾਫੀ ਕਰੀਬ ਹਨ।

ਇਸ ਤੋਂ ਇਲਾਵਾ ਕਾਂਗਰਸ ਨੇ ਚੋਣ ਪ੍ਰਚਾਰ ਕਮੇਟੀ ਦੀ ਵਾਗਡੋਰ ਸੁਨੀਲ ਜਾਖੜ ਦੇ ਹੱਥਾਂ ‘ਚ ਦੇ ਦਿੱਤੀ ਹੈ। ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Today Now News

RELATED ARTICLES
- Advertisment -

POPULAR POSTS