17.1 C
Chandigarh

TODAY NOW NEWS

Thursday, March 19, 2026
HomeBREAKING NEWSਪੰਜਾਬ ਚੋਣਾਂ: ਬਸਪਾ ਦੇ ਸੀਨੀਅਰ ਲੀਡਰ ਖਿਲਾਫ਼ FIR ਦਰਜ

ਪੰਜਾਬ ਚੋਣਾਂ: ਬਸਪਾ ਦੇ ਸੀਨੀਅਰ ਲੀਡਰ ਖਿਲਾਫ਼ FIR ਦਰਜ

ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ 8 ਫਰਵਰੀ ਨੂੰ ਨਵਾਂਸ਼ਹਿਰ ਦੀ ਦਾਣਾ ਮੰਡੀ ਵਿਖੇ ਹੋਈ ਬਸਪਾ ਰੈਲੀ ਦੇ ਪ੍ਰਬੰਧਕ ਖਿਲਾਫ ਜ਼ਿਲ੍ਹਾ ਮੈਜਿਸਟ੍ਰੇਟ ਦੇ ਧਾਰਾ 144 ਅਧੀਨ ਲਗਾਏ ਗਏ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਨਵਾਂਸ਼ਹਿਰ ਦੇ ਰਿਟਰਨਿੰਗ ਅਫ਼ਸਰ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਥਾਨਕ ਅਨਾਜ ਮੰਡੀ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਵੱਲੋਂ ਕੀਤੀ ਗਈ ਰੈਲੀ ਦੌਰਾਨ ਧਾਰਾ 144 ਤਹਿਤ ਲਗਾਏ ਗਏ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਸਥਾਨਕ ਪੁਲੀਸ ਨੇ ਰੈਲੀ ਦੀ ਮਨਜ਼ੂਰੀ ਲਈ ਬਿਨੈ ਕਰਨ ਵਾਲੇ ਬਸਪਾ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਸੈਲਾ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ।

Today Now News

RELATED ARTICLES
- Advertisment -

POPULAR POSTS