17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ...

ਪੰਜਾਬ ਸਰਕਾਰ ਨੇ ਕਾਮਰਸ ਵਿਦਿਆਰਥੀਆਂ ਨੂੰ ਕਰੀਅਰ ਕਾਉਂਸਲਿੰਗ ਅਤੇ ਉਚੇਰੀ ਸਿੱਖਿਆ ਮੁਹੱਈਆ ਕਰਵਾਉਣਾ ਲਈ ਕੀਤੀ ਪਹਿਲਕਦਮੀ

ਚੰਡੀਗੜ੍ਹ, 9 ਦਸੰਬਰ:
ਪੰਜਾਬ ਵਿੱਚ ਕਾਮਰਸ ਵਿਦਿਆਰਥੀਆਂ ਨੂੰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਪੱਧਰ ‘ਤੇ ਕੈਰੀਅਰ ਕੌਂਸਲਿੰਗ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗਾਂ ਨੇ ਅੱਜ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ, ਨਵੀਂ ਦਿੱਲੀ (ਆਈਸੀਏਆਈ) ਨਾਲ ਸਮਝੌਤਾ ਸਹੀਬੱਧ ਕੀਤਾ।

ਇਸ ਮੌਕੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਕਾਮਰਸ ਸਿੱਖਿਆ ਦੇ ਹੁਨਰ ਨਿਖਾਰਨ ਦੇ ਨਾਲ-ਨਾਲ ਬਿਹਤਰ ਕਰੀਅਰ ਸਬੰਧੀ ਫੈਸਲੇ ਲੈਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਟੀਚਰ ਪ੍ਰੋਗਰਾਮ ਦੀ ਕਰੀਅਰ ਕਾਉਂਸਲਿੰਗ ਅਤੇ ਸਿਖਲਾਈ ਵੀ ਸ਼ਾਮਲ ਹੈ, ਇਸ ਨਾਲ ਬਿਹਤਰ ਜੀਵਨ ਨੂੰ ਸੁਰੱਖਿਅਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਸਿੱਖਿਆ ਮੰਤਰੀ ਨੇ ਸੀ.ਏ.ਅਸ਼ਵਨੀ ਗੁਪਤਾ ਅਤੇ ਆਈ.ਸੀ.ਏ.ਆਈ. ਦੀ ਸਮੁੱਚੀ ਟੀਮ ਦਾ ਸਮਝੌਤੇ ਸਹੀਬੱਧ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਵਿਦਿਆਰਥੀਆਂ ਨੂੰ ਨਾਮਵਰ ਵਿਦਿਅਕ ਸੰਸਥਾਵਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀਆ ਸਥਾਨ ਹਾਸਲ ਕਰਨ ਵਿੱਚ ਮਦਦ ਕਰੇਗੀ।

ਜ਼ਿਕਰਯੋਗ ਹੈ ਕਿ ਆਈ.ਸੀ.ਏ.ਆਈ. ਕਾਮਰਸ ਸਿੱਖਿਆ ਮੁਹੱਈਆ ਕਰਵਾਉਣ ਵਾਲੀ ਵਿਸ਼ਵ ਭਰ ਦੀ ਸਭ ਤੋਂ ਵੱਡੀ ਸੰਸਥਾ ਹੈ। ਆਈ.ਸੀ.ਏ.ਆਈ. ਵੱਲੋਂ ਕੀਤੀਆਂ ਅਨੇਕਾ ਪਹਿਲਕਦਮੀਆਂ ਵਿੱਚੋਂ ਇੱਕ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਸਿੱਖਿਅਤ ਕਰਨਾ ਹੈ ਜੋ ਕਿ ਬਹੁਤ ਮਹੱਤਵਪੂਰਨ ਹੈ।

ਇਸ ਸਮਝੌਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਮੌਜੂਦਗੀ ਵਿੱਚ ਆਈ.ਸੀ.ਏ.ਆਈ. ਦੇ ਸਕੱਤਰ ਤੇ ਉਚੇਰੀ ਸਿੱਖਿਆ ਵਿਭਾਗ ਦੀ ਤਰਫੋਂ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਕੂਲ ਸਿੱਖਿਆ ਵਿਭਾਗ ਦੀ ਤਰਫੋਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਦਸਤਖਤ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਪੀ.ਆਈ. (ਕਾਲਜਾਂ) ਉਪਕਾਰ ਸਿੰਘ, ਸੀਨੀਅਰ ਚਾਰਟਰਡ ਅਕਾਊਂਟੈਂਟ ਡਾ. ਅਸ਼ਵਨੀ ਕੁਮਾਰ, ਸੀ.ਏ. ਅਵਿਨਾਸ਼ ਗੁਪਤਾ, ਚੇਅਰਮੈਨ ਐਨ.ਆਈ.ਆਰ.ਸੀ. ਅਤੇ ਅਲੋਕ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS