17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਵਧਾਈਆਂ ਕੋਰੋਨਾ ਪਾਬੰਦੀਆਂ

ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਵਧਾਈਆਂ ਕੋਰੋਨਾ ਪਾਬੰਦੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਖ਼ਤ ਫ਼ੈਸਲਾ ਲਿਆ ਗਿਆ ਹੈ। ਕੋਰੋਨਾ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

ਪੰਜਾਬ ਭਰ ਵਿੱਚ ਸਕੂਲ-ਕਾਲਜ 1 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 50 ਲੋਕ ਤੇ ਆਉਟਡੋਰ ‘ਚ 100 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।

Today Now News

RELATED ARTICLES
- Advertisment -

POPULAR POSTS