ਉਚਿਤ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੀਆ ਹਦਾਇਤਾਂ ।

ਚੰਡੀਗੜ੍ਹ (ਬਿਊਰੋ) : ਸਮੇਂ ਦੇ ਨਾਲ ਕੋਵਿਡ ਮਹਾਮਾਰੀ ਦੀ ਸਥਿਤੀ ਚ ਜਿਵੇਂ ਜਿਵੇਂ ਸੁਧਾਰ ਹੋ ਰਿਹਾ ਹੈ ਪੰਜਾਬ ਸਰਕਾਰ ਆਪਣੇ ਅਦਾਰਿਆਂ ਨੂੰ ਵੀ ਖੋਲ ਰਹੀ ਹੈ । ਪੰਜਾਬ ਸਰਕਾਰ ਨੇ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਸੌ ਫ਼ੀਸਦੀ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰੋਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕੋਵਿਡ 19 ਦੇ ਮੱਦੇਨਜਰ ਵਿਭਾਗ ਵੱਲੋਂ 25 ਮਈ ਅਤੇ 10 ਜੂਨ 2020 ਨੂੰ ਜਾਰੀ ਕੀਤਾ ਪੱਤਰ ਵਾਪਸ ਲੈ ਲਿਆ ਹੈ। ਜਿਸ ਤਹਿਤ ਹੁਣ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਸੌ ਫ਼ੀਸਦੀ ਯਕੀਨੀ ਬਣਾਉਣ ਅਤੇ ਕੋਵਿਡ 19 ਸਬੰਧੀ ਉਚਿਤ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਲਾਜ਼ਮੀ ਕਰ ਦਿੱਤਾ ਹੈ।




