17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਦੀਆਂ ਸ਼ਰਾਬ ਫੈਕਟਰੀਆਂ 'ਤੇ ਪੰਜਾਬ ਸਰਕਾਰ ਕੱਸੇਗੀ ਸ਼ਿਕੰਜਾ !

ਪੰਜਾਬ ਦੀਆਂ ਸ਼ਰਾਬ ਫੈਕਟਰੀਆਂ ‘ਤੇ ਪੰਜਾਬ ਸਰਕਾਰ ਕੱਸੇਗੀ ਸ਼ਿਕੰਜਾ !

ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕੀਤੀ

ਚੰਡੀਗੜ (ਬਿਊਰੋ ਰਿਪੋਰਟ) : ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ ਵਿੱਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ ਆਡਿਟ ਅਤੇ ਲੇ-ਆਊਟ ਦੇ ਢਾਂਚਾਗਤ ਆਡਿਟ ਨੂੰ ਅੰਜਾਮ ਦਿੱਤਾ ਜਾ ਸਕੇ। ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਦੀ ਟੀਮ ਦੁਆਰਾ ਇਹ ਆਡਿਟ ਪ੍ਰਕਿਰਿਆ ਅੱਜ ਡੇਰਾਬੱਸੀ ਦੀ ਮੈਸਰਜ ਰਾਜਸਥਾਨ ਲਿਕੁਅਰਜ਼ ਲਿਮਟਿਡ ਤੋਂ ਸ਼ੁਰੂ ਕਰ ਦਿੱਤੀ ਗਈ ਅਤੇ 6 ਮਹੀਨਿਆਂ ਦੌਰਾਨ ਸੂਬੇ ਦੀਆਂ ਸਾਰੀਆਂ ਉਤਪਾਦਨ ਇਕਾਈਆਂ ਨੂੰ ਕਵਰ ਕਰੇਗੀ। ਇਸ ਆਡਿਟ ਦਾ ਮਕਸਦ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.) ਦੀ ਚੋਰੀ ਨੂੰ ਰੋਕਦੇ ਹੋਏ ਸੂਬੇ ਦਾ ਮਾਲੀਆ ਸੁਰੱਖਿਅਤ ਕਰਨਾ ਹੈ। 

ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲ ਤਹਿਤ ਇਕ ਆਜ਼ਾਦ ਸੰਸਥਾ ਦੀ ਮਦਦ ਨਾਲ 16 ਡਿਸਟੀਲਰੀਆਂ, 4 ਬੀਅਰ ਬਣਾਉਣ ਦੇ ਕਾਰਖਾਨਿਆਂ ਅਤੇ 25 ਬਾਟਲਿੰਗ ਪਲਾਂਟਾਂ ਦੀ ਸ਼ਮੂਲੀਅਤ ਵਾਲੀਆਂ ਉਤਪਾਦਨ ਇਕਾਈਆਂ ਦੇ ਕੰਮਕਾਜ ਦੀ ਸਮੀਖਿਆ ਅਤੇ ਆਡਿਟ ਕੀਤਾ ਜਾਵੇਗਾ। ਇਨਾਂ ਇਕਾਈਆਂ ਵਿੱਚ, ਡੀ-ਨੇਚਰਡ ਸਪੀਰਿਟ, ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ, ਪੰਜਾਬ ਵਿੱਚ ਬਣੀ ਮੱਧਮ ਦਰਜੇ ਦੀ ਸ਼ਰਾਬ ਅਤੇ ਬੀਅਰ ਦਾ ਉਤਪਾਦਨ ਕੀਤਾ ਜਾਂਦਾ ਹੈ ਅਤੇ ਇਨਾਂ ਇਕਾਈਆਂ ਦੀ ਸਥਾਪਨਾ ਆਬਕਾਰੀ ਵਿਭਾਗ ਦੁਆਰਾ ਆਬਕਾਰੀ ਕਾਨੂੰਨਾਂ ਦੇ ਨਿਯਮਾਂ ਅਨੁਸਾਰ ਲਾਈਸੈਂਸ ਜਾਰੀ ਕਰਕੇ ਕੀਤੀ ਜਾਂਦੀ ਹੈ। 

ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਐਕਸਟਰਾ ਨਿਯੂਟਰਲ ਐਲਕੋਹਲ (ਈ.ਐਨ.ਏ.)/ਡੀ ਨੇਚਰਡ ਸਪੀਰਿਟ/ਰੈਕਟੀਫਾਈਡ ਸਪੀਰਿਟ ਲੇਜਾਣ ਲਈ ਸਥਾਪਿਤ ਇਕਾਈਆਂ ਅਤੇ ਪਾਈਪਲਾਈਨਾਂ ਦੀ ਢਾਂਚਾਗਤ ਬਣਤਰ ਦਾ ਆਬਕਾਰੀ ਕਾਨੂੰਨਾਂ ਦੇ ਅਨੁਸਾਰ ਹੋਣਾ ਜਰੂਰੀ ਹੈ। ਹਾਲ ਹੀ ਵਿੱਚ ਮਾਸ ਫਲੋ ਮੀਟਰਾਂ ਨੂੰ ਸਾਰੀਆਂ ਡਿਸਟਿਲਰੀਆਂ, ਬਾਟਲਿੰਗ ਪਲਾਂਟਾਂ ਅਤੇ ਬੀਅਰ ਉਤਪਾਦਕ ਕਾਰਖਾਨਿਆਂ ਵਿੱਚ ਆਬਕਾਰੀ ਵਿਭਾਗ ਦੀ ਪਹਿਲ ’ਤੇ ਸਥਾਪਤ ਕੀਤਾ ਗਿਆ

Today Now News

RELATED ARTICLES
- Advertisment -

POPULAR POSTS