17.4 C
Chandigarh

TODAY NOW NEWS

Friday, March 20, 2026
HomePOLITICSਪੰਜਾਬ 'ਚ ਕੈਪਟਨ ਦਾ ਨਹੀਂ ਸਗੋਂ ਗੈਂਗਸਟਰਾਂ ਦਾ ਰਾਜ : ਸੁਖਬੀਰ ਬਾਦਲ

ਪੰਜਾਬ ‘ਚ ਕੈਪਟਨ ਦਾ ਨਹੀਂ ਸਗੋਂ ਗੈਂਗਸਟਰਾਂ ਦਾ ਰਾਜ : ਸੁਖਬੀਰ ਬਾਦਲ

ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ‘ਚ ਇਕ ਵੀ ਅਜਿਹਾ ਵਿਕਾਸ ਕੰਮ ਪੂਰਾ ਨਹੀਂ ਹੋਇਆ ਹੈ, ਜਿਸ ਦੀ ਉਦਾਹਰਣ ਕੈਪਟਨ ਸਰਕਾਰ ਅਤੇ ਕਾਂਗਸੀ ਨੇਤਾ ਜਨਤਾ ਦੇ ਸਾਹਮਣੇ ਦੇ ਸਕਣ।

ਫਗਵਾੜਾ, (ਵਰਿੰਦਰ ਰੰਧਾਵਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਫਗਵਾੜਾ ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਘਪਲੇ ਨੂੰ ਲੈ ਕੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਫਗਵਾੜਾ ‘ਚ ਗਰਜਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਸਾਫ਼ ਸ਼ਬਦਾਂ ‘ਚ ਕਿਹਾ ਕਿ ਪੰਜਾਬ ‘ਚ ਕੈਪਟਨ ਅਮਰਿੰਦਰ ਸਿੰਘ ਦਾ ਨਹੀਂ ਸਗੋਂ ਗੈਂਗਸਟਰਾਂ ਦਾ ਖੁੱਲ੍ਹਾ ਗੁੰਡਾਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੇਹੱਦ ਗੰਭੀਰ ਹਾਲਾਤ ‘ਚੋਂ ਲੰਘ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ‘ਤੇ ਵੱਡੇ ਹਮਲੇ ਕਰਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਤਾਂ ਆਪਣੇ ਘਰੋਂ ਬਾਹਰ ਨਹੀਂ ਨਿਕਲਦੇ ਹਨ ਅਤੇ ਦਾਅਵਾ ਇਹ ਕਰਦੇ ਹਨ ਕਿ ਉਹ ਲੋਕਾਂ ਦੀ ਸੇਵਾ ਦੇ ਪ੍ਰਤੀ ਸਮਰਪਿਤ ਹਨ। ਕੈਪਟਨ ਸਰਕਾਰ ਦੇ ਰਾਜ ‘ਚ ਪੰਜਾਬ ਵਿਨਾਸ਼ ਵੱਲ ਚੱਲ ਰਿਹਾ ਹੈ। ਕੈਪਟਨ ਸਰਕਾਰ ਦੇ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ‘ਚ ਇਕ ਵੀ ਅਜਿਹਾ ਵਿਕਾਸ ਕੰਮ ਪੂਰਾ ਨਹੀਂ ਹੋਇਆ ਹੈ, ਜਿਸ ਦੀ ਉਦਾਹਰਣ ਕੈਪਟਨ ਸਰਕਾਰ ਅਤੇ ਕਾਂਗਸੀ ਨੇਤਾ ਜਨਤਾ ਦੇ ਸਾਹਮਣੇ ਦੇ ਸਕਣ। ਉਨ੍ਹਾਂ ਕਿਹਾ ਕਿ ਜਿਸ ਤਰਜ ‘ਤੇ ਪੰਜਾਬ ‘ਚ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਫਗਵਾੜਾ ਦੇ ਵਿਧਾਇਕ ਵੱਲੋਂ ਦਲਿਤ ਵਿਦਿਆਰਥੀਆਂ ਦੇ ਨਾਲ ਧੋਖਾ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਕਾਲਰਸ਼ਿਪ ਦੀ ਰਕਮ ਨੂੰ ਲੈ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ, ਇਸ ਨਾਲ ਦਲਿਤ ਵਰਗ ਨਾਲ ਸੰਬੰਧਤ ਵਿਦਿਆਰਥੀਆਂ ਦਾ ਭਵਿੱਖ ਹੀ ਹਨ੍ਹੇਰੇ ‘ਚ ਕਰ ਦਿੱਤਾ ਹੈ। ਉਹ ਦਿਨ ਦੂਰ ਨਹੀਂ ਜਦੋਂ ਬਣੇਗੀ ਅਕਾਲੀਆਂ ਦੀ ਸਰਕਾਰ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਹਨ, ਜਦੋਂ ਪੰਜਾਬ ‘ਚ ਲੋਕਾਂ ਦੀ ਆਪਣੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਦੇ ਆਉਂਦੇ ਹੀ ਸਭ ਤੋਂ ਪਹਿਲਾਂ ਕੰਮ ਕੈਪਟਨ ਸਰਕਾਰ ਦੇ ਭ੍ਰਿਸ਼ਟ ਮੰਤਰੀ ਅਤੇ ਫਗਵਾੜਾ ਦੇ ਵਿਧਾਇਕ ਖ਼ਿਲਾਫ਼ ਬਣਦੀ ਕਾਰਵਾਈ ਨੂੰ ਪੂਰਾ ਕਰਵਾ ਦਲਿਤਾਂ ਨਾਲ ਹੋਏ ਅਨਿਆਂ ਨੂੰ ਇਨ੍ਹਾਂ ਖ਼ਿਲਾਫ ਨਿਆ ਸੰਗਤ ਕਾਰਵਾਈ ਕਰਦੇ ਹੋਏ ਪੂਰੀ ਕਰਾਵਾਂਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਾ ਦੇ ਨਾਲ ਬਹੁਤ ਵੱਡਾ ਧੋਖਾ ਕੀਤਾ ਗਿਆ ਹੈ।
ਮੰਚ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਲੈ ਕੇ ਵਾਰ-ਵਾਰ ਜ਼ਿਕਰ ਕਰਦੇ ਰਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ‘ਚ ਵੱਖ-ਵੱਖ ਧਰਮਾਂ ਦੇ ਲੋਕਾਂ ਲਈ ਸਰਕਾਰੀ ਤੌਰ ‘ਤੇ ਸਬੰਧਤ ਤੀਰਥ ਧਾਮਾਂ ਲਈ ਟਰੇਨਾਂ ਚਲਾਈਆਂ ਗਈਆਂ ਸਨ ਅਤੇ ਅੱਜ ਉਹ ਦਿਨ ਹੈ ਜਦੋਂ ਪੂਰੇ ਸੂਬੇ ‘ਚ ਅਜਿਹੀ ਸਾਰੀ ਵਿਵਸਥਾ ਠੱਪ ਕਰਕੇ ਰੱਖ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS