16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਨੰਬਰਦਾਰ ਯੂਨੀਅਨ (ਰਜਿ643) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਹੋਈ

ਪੰਜਾਬ ਨੰਬਰਦਾਰ ਯੂਨੀਅਨ (ਰਜਿ643) ਜ਼ਿਲ੍ਹਾ ਮਾਨਸਾ ਦੀ ਮੀਟਿੰਗ ਹੋਈ

ਜੇਕਰ ਨੰਬਰਦਾਰਾਂ ਦਾ ਮਾਣ ਭੱਤਾ ਉਹਨਾਂ ਦੇ ਖਾਤਿਆਂ ਵਿਚ ਨਹੀਂ ਪਾਇਆ ਜਾਂਦਾ ਤਾਂ ਉਹ ਕਿਸੇ ਮਾਲ ਅਧਿਕਾਰੀ ਦੇ ਦਫਤਰ ਅੱਗੇ ਆਪਣਾ ਧਰਨਾ ਪ੍ਰਦਰਸ਼ਨ ਕਰਨਗੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਜਿਲ੍ਹਾ ਮਾਨਸਾ ਦੀ ਮੀਟਿੰਗ ਨੰਬਰਦਾਰ ਭਵਨ ਮਾਨਸਾ ਵਿਖੇ ਅੰਮ੍ਰਿਤਪਾਲ ਗੁਰਨੇ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਨੰਬਰਦਾਰਾਂ ਦਾ ਮਾਣ ਭੱਤਾ ਪਿਛਲੇ ਕਈ ਮਹੀਨਿਆਂ ਤੋਂ ਨਾ ਮਿਲਣ ਕਰਕੇ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਕਿ ਜੇਕਰ ਨੰਬਰਦਾਰਾਂ ਦਾ ਮਾਣ ਭੱਤਾ ਉਹਨਾਂ ਦੇ ਖਾਤਿਆਂ ਵਿਚ ਨਹੀਂ ਪਾਇਆ ਜਾਂਦਾ ਤਾਂ ਉਹ ਕਿਸੇ ਮਾਲ ਅਧਿਕਾਰੀ ਦੇ ਦਫਤਰ ਅੱਗੇ ਆਪਣਾ ਧਰਨਾ ਪ੍ਰਦਰਸ਼ਨ ਕਰਨਗੇ। ਇਸ ਸਮੇਂ ਉਹਨਾਂ ਵੱਲੋਂ ਡੀ.ਸੀ. ਸਾਹਿਬ ਮਾਨਸਾ ਨੂੰ ਵੀ ਸੂਚਿਤ ਕੀਤਾ ਗਿਆ। ਡੀ.ਸੀ. ਸਾਹਿਬ ਨੇ ਭਰੋਸਾ ਦਿਵਾਇਆ ਕਿ ਕੁੱਝ ਦਿਨਾਂ ਦੇ ਵਿੱਚ ਹੀ ਨੰਬਰਦਾਰਾਂ ਦਾ ਬਕਾਇਆ ਮਾਣ ਭੱਤਾ ਉਹਨਾਂ ਦੇ ਖਾਤਿਆਂ ਵਿਚ ਪਾ ਦਿੱਤਾ ਜਾਵੇਗਾ। ਇਸ ਸਮੇਂ ਨੰਬਰਦਾਰਾਂ ਵੱਲੋਂ ਕਿਸਾਨੀ ਸੰਘਰਸ਼ ਸਬੰਧੀ ਵੀ ਆਪਣੀ ਹਮਾਇਤ ਦੇਣ ਦਾ ਉਪਰਾਲਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਨੰਬਰਦਾਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਦਿੱਲੀ ਵਿਖੇ ਧਰਨੇ ਵਿੱਚ ਸਾਮਲ ਹੋਣ ਇਸ ਦੇ ਨਾਲ ਹੀ ਉਹਨਾਂ ਪੰਜਾਬ ਸਰਕਾਰ ਨੂੰ ਵੀ ਹਦਾਇਤ ਕੀਤੀ ਕਿ ਨੰਬਰਦਾਰਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਜਿਵੇਂ ਕਿ ਨੰਬਰਦਾਰੀ ਜੱਦੀ ਪੁਸ਼ਤੀ ਤੋਂ ਇਲਾਵਾ ਮੋਬਾਇਲ ਸਹਾਇਤਾ, ਸਿਹਤ ਬੀਮਾ ਤੇ ਬੱਸ ਪਾਸ ਆਦਿ ਮੰਗਾਂ ਨੂੰ ਲਾਗੂ ਕੀਤਾ ਜਾਵੇ ਅਤੇ 26 ਜਨਵਰੀ ਤੇ ਚੰਗੀ ਕਾਰਗੁਜਾਰੀ ਵਾਲੇ ਨੰਬਰਦਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇ। ਜਿਵੇਂ ਕਿ ਸੈਂਟਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਵਿਚ ਹਮਾਇਤ ਕਰਨ ਵਾਲੇ ਦੁਕਾਨਦਾਰਾਂ ਜਾਂ ਆੜਤੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਅਤੇ ਨੰਬਰਦਾਰ ਭਾਈਚਾਰਾ ਉਹਨਾਂ ਦੀ ਹਮਾਇਤ ਕਰੇਗਾ। ਇਸ ਮੌਕੇ ਕਾਫੀ ਗਿਣਤੀ ਵਿਚ ਨੰਬਰਦਾਰ ਹਾਜਰ ਸਨ ਜਿੰਨਾਂ ਵਿਚ ਹਰਮੇਲ ਸਿੰਘ ਖਿਆਲਾ, ਰਜਿੰਦਰ ਸਿੰਘ ਖੋਖਰ, ਹਰਬੰਸ ਸਿੰਘ ਭੁਪਾਲ, ਬਲਦੇਵ ਸਿੰਘ ਭੁਪਾਲ, ਸੁਰਜੀਤ ਸਿੰਘ ਭੀਖੀ, ਬਿੱਕਰ ਸਿੰਘ, ਦਰਬਾਰਾ ਸਿੰਘ ਕੋਟੜਾ, ਜਗਤਾਰ ਸਿੰਘ ਕੋਟੜਾ, ਸਾਧੂ ਸਿੰਘ ਭਾਈ ਦੇਸਾ, ਬੂਟਾ ਸਿੰਘ ਭੈਣੀ ਬਾਘਾ, ਅੰਗਰੇਜ ਸਿੰਘ ਮੌਜੀਆ, ਗੁਰਬੀਰ ਝੱਬਰ, ਗੁਰਚਰਨ ਝੱਬਰ, ਜੰਟਾ ਸਿੰਘ ਬੁਰਜ, ਰਘਵੀਰ ਸਿੰਘ ਉੱਭਾ ਆਦਿ ਹਾਜਰ ਸਨ।

Today Now News

RELATED ARTICLES
- Advertisment -

POPULAR POSTS