17.1 C
Chandigarh

TODAY NOW NEWS

Thursday, March 19, 2026
HomeBREAKING NEWSਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸੀਐੱਮ ਮਾਨ ਨੂੰ ਦਿੱਤੀ ਚਿਤਾਵਨੀ

ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸੀਐੱਮ ਮਾਨ ਨੂੰ ਦਿੱਤੀ ਚਿਤਾਵਨੀ

ਚੰਡੀਗੜ੍ਹ: ਕਵੀ ਕੁਮਾਰ ਵਿਸ਼ਵਾਸ ਦੇ ਘਰ ਪੰਜਾਬ ਪੁਲਿਸ ਪਹੁੰਚੀ ਹੈ, ਇਸ ਸਬੰਧੀ ਜਾਣਕਾਰੀ ਖੁਦ ਕੁਮਾਰ ਵਿਸ਼ਵਾਸ ਨੇ ਆਪਣੇ ਟਵਿੱਟਰ ਅਕਾਉਂਟ ’ਤੇ ਦਿੱਤੀ। ਜਿਸ ’ਚ ਉਨ੍ਹਾਂ ਨੇ ਆਪਣੇ ਘਰ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨਟਵੀਟ ਕਰਦੇ ਹੋਏ ਕੁਮਾਰ ਵਿਸ਼ਵਾਸ ਨੇ ਕਿਹਾ ਕਿ ਸਵੇਰੇ-ਸਵੇਰੇ ਪੰਜਾਬ ਪੁਲਿਸ ਦਰਵਾਜ਼ੇ ’ਤੇ ਪਹੁੰਚੀ ਹੈ। ਇੱਕ ਸਮੇਂ ਮੇਰੇ ਵੱਲੋਂ ਪਾਰਟੀ ਚ ਸਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਾ ਹਾਂ ਕਿ ਤੁਸੀਂ ਦਿੱਲੀ ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਗਈ ਤਾਕਤ ਨਾਲ ਖੇਡਣ ਦੇ ਰਹੇ ਹੋ ਉਹ ਇੱਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚਿਤਾਵਨੀ ਯਾਦ ਰਖੇ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ਨੇ ਆਪਣੇ ਇਸ ਟਵੀਟ ਦੇ ਨਾਲ ਉਨ੍ਹਾਂ ਦੇ ਘਰ ਪਹੁੰਚੀ ਪੰਜਾਬ ਪੁਲਿਸ ਦੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।ਉੱਥੇ ਹੀ ਕੁਮਾਰ ਵਿਸ਼ਵਾਸ ਦੇ ਇਸ ਟਵੀਟ ਤੋਂ ਬਾਅਦ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਤੋਂ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਕੁਮਾਰ ਵਿਸ਼ਵਾਸ ਦੇ ਟਵੀਟ ਨੂੰ ਰਿਟਵੀਟ ਕਰਦੇ ਹੋਏ ਕਿਹਾ ਕਿ ਇਹ ਤਾਂ ਕਮਾਲ ਹੀ ਹੈ ਕਿ ਅਰਵਿੰਦ ਕੇਜਰੀਵਾਲ ਨਿੱਜੀ ਦੁਸ਼ਮਣੀ ਕੱਢਣ ਦੇ ਲਈ ਪੰਜਾਬ ਪੁਲਿਸ ਦਾ ਇਸਤੇਮਾਲ ਕਰ ਰਹੀ ਹੈ। ਪਹਿਲਾਂ ਤੇਜਿੰਦਰ ਬੱਗਾ ਅਤੇ ਹੁਣ ਕੁਮਾਰ ਵਿਸ਼ਵਾਸ ਦੇ ਘਰ ’ਚ ਪੁਲਿਸ ਦਾ ਜਾਣਾ ਦਰਸਾਉਂਦਾ ਹੈ ਕਿ ਭਗਵੰਤ ਮਾਨ ਨੇ ਕੇਜਰੀਵਾਲ ਦੇ ਅੱਗੇ ਪੂਰੇ ਗੋਡੇ ਟੇਕ ਦਿੱਤੇ ਹਨ। ਪੰਜਾਬ ਦਾ ਰੱਬ ਰਾਖਾ।ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਚੋਣ ਦੇ ਮਤਦਾਨ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਕੁਮਾਰ ਵਿਸ਼ਵਾਸ ਦੇ ਵਿਚਾਲੇ ਜ਼ੁਬਾਨੀ ਜੰਗ ਹੋਈ ਸੀ ਅਤੇ ਕੇਜਰੀਵਾਲ ’ਤੇ ਕੁਮਾਰ ਵਿਸ਼ਵਾਸ ਨੇ ਕਈ ਇਲਜ਼ਾਮ ਲਗਾਏ ਸੀ ਜਿਸ ’ਚ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀ ਸਮਰਥਕ ਵੀ ਕਿਹਾ ਸੀ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਇਹ ਦਿਨ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਅਤੇ ਇੱਕ ਆਜ਼ਾਦ ਰਾਸ਼ਟਰ ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ।

Today Now News

RELATED ARTICLES
- Advertisment -

POPULAR POSTS