17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਪੁਲਿਸ ਮਾਨਸਾ ਨੇ ਸੇਵਾ—ਮੁਕਤ ਹੋਏ 2 ਕਰਮਚਾਰੀਆਂ ਨੂ ਦਿੱਤੀ ਨਿੱਘੀ ਵਿਦਾਇਗੀ

ਪੰਜਾਬ ਪੁਲਿਸ ਮਾਨਸਾ ਨੇ ਸੇਵਾ—ਮੁਕਤ ਹੋਏ 2 ਕਰਮਚਾਰੀਆਂ ਨੂ ਦਿੱਤੀ ਨਿੱਘੀ ਵਿਦਾਇਗੀ

ਮਾਨਸਾ, 31ਅਗਸਤ ( ਗੁਰਜੰਟ ਸਿੰਘ ਬਾਜੇਵਾਲੀਆ) : ਡਾ,ਨਰਿੰਦਰ ਭਾਰਗਵ,ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਮਹਿਕਮਾ ਪੁਲਿਸ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਂ ਕੇ ਸੇਵਾ—ਮੁਕਤ ਹੋ ਰਹੇ  ਪੁਲਿਸ ਕਰਮਚਾਰੀਆਂ ਏ.ਐਸ.ਆਈ. ਗੁਰਚਰਨ ਸਿੰਘ ਅਤੇ ਏ.ਐਸ.ਆਈ. ਗੁਰਜੰਟ ਸਿੰਘ ਨੂੰ ਅੱਜ ਪੁਲਿਸ ਲਾਈਨ ਮਾਨਸਾ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਜਿੱਥੇ ਚਾਹ ਪਾਰਟੀ ਤੋਂ ਬਾਅਦ ਇਹਨਾਂ ਕਰਮਚਾਰੀਆਂ ਨੂੰ ਸ੍ਰੀ ਸੰਜੀਵ ਗੋਇਲ, ਉਪ ਕਪਤਾਨ ਪੁਲਿਸ (ਸਥਾਨਕ) ਮਾਨਸਾ ਵੱਲੋਂ ਯਾਦਗਿਰੀ ਚਿੰਨ (ਮਮੈਂਟੋ) ਦੇ ਕੇ ਅਤੇ ਉਹਨਾਂ ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਨਿੱਘੀ ਵਿਦਾਇਗੀ ਦਿੰਦੇ ਹੋਏ ਦੱਸਿਆ ਗਿਆ ਕਿ ਇਹਨਾਂ ਕਰਮਚਾਰੀਆਂ ਵੱਲੋਂ ਮਹਿਕਮਾਂ ਅੰਦਰ ਨਿਭਾਈਆ ਗਈਆ ਵਡਮੁੱਲੀਆਂ ਸੇਵਾਵਾਂ ਹਮੇਸਾਂ ਯਾਦ ਰਹਿਣਗੀਆ ਅਤੇ ਪੁਲਿਸ ਨੂੰ ਸੁਚੱਜੀ ਸੇਧ ਦੇਣ ਦਾ ਕੰਮ ਕਰਨਗੀਆ। ਉਨਾ ਦੱਸਿਆ ਕਿ ਜੇਕਰ ਉਹਨਾਂ ਨੂੰ ਮਹਿਕਮਾ ਪ੍ਰਤੀ ਕਿਸੇ ਮੱਦਦ ਦੀ ਜਰੂਰਤ ਹੋਵੇ ਤਾਂ ਮਾਨਸਾ ਪੁਲਿਸ ਉਹਨਾਂ ਦੀ ਯੋਗ ਮੱਦਦ ਲਈ ਹਮੇਸ਼ਾ ਤਤਪਰ ਰਹੇਗੀ। ਇਸ ਮੌਕੇ ਮੁੱਖ ਕਲਰਕ ਅਵਤਾਰ ਸਿੰਘ ਸਮੇਤ ਜਿਲਾਪੁਲਿਸ ਦਫਤਰ ਅਤੇ ਪੁਲਿਸ ਲਾਈਨ ਮਾਨਸਾ ਦੀਆ ਮੱਦਾਂ ਦੇ ਕਰਮਚਾਰੀਆਂ ਤੋਂ ਇਲਾਵਾ ਸੇਵਾ ਮੁਕਤ ਜਾਣ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ, ਦੋਸਤ/ਮਿੱਤਰ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS