17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ਼:...

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ਼: ਚੀਮਾ

ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2021-22 ਦੇ ਪਹਿਲੇ ਪੰਜ ਮਹੀਨਿਆਂ ਦੇ ਮੁਕਾਬਲੇ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਮਾਲੀਏ ਵਿੱਚ 23 ਫੀਸਦੀ ਵਾਧਾ ਦਰਜ ਕੀਤਾ ਹੈ।

ਅੱਜ ਆਪਣੇ ਟਵੀਟ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਗਏ ਉਪਰਾਲੇ ਸਾਰਥਕ ਸਿੱਧ ਹੋ ਰਹੇ ਹਨ ਅਤੇ ਮਾਲੀਏ ਵਿੱਚ ਵਾਧਾ ਨਤੀਜਿਆਂ ਦੇ ਰੂਪ ਵਿੱਚ ਸਪਸ਼ਟ ਝਲਕ ਰਿਹਾ ਹੈ।

ਵਿੱਤ ਮੰਤਰੀ ਨੇ ਅਗਸਤ 2022 ਦੇ ਮਹੀਨੇ ਦੌਰਾਨ ਜੀਐਸਟੀ ਮਾਲੀਏ ਦੇ ਰਾਜ-ਵਾਰ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਪੰਜਾਬ ਅਗਸਤ ਦੌਰਾਨ ਜੀਐਸਟੀ ਮਾਲੀਏ ਵਿੱਚ 17 ਪ੍ਰਤੀਸ਼ਤ ਵਾਧਾ ਦਰਜ ਕਰਕੇ ਵਿਕਾਸ ਦਰ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਗੁਜਰਾਤ, ਰਾਜਸਥਾਨ ਵਰਗੇ ਵੱਡੇ ਰਾਜਾਂ ਤੋਂ ਅੱਗੇ ਰਿਹਾ। 

 ਇਸੇ ਦੌਰਾਨ, ਵਿੱਤੀ ਸਾਲ 2022-23 ਦੇ ਬਜਟ ਵਿੱਚ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਲਈ ਸੂਬੇ ਨੂੰ ਤੇਜ਼ੀ ਨਾਲ ਵਿਕਾਸ ਦਰ ਦੀ ਲੀਹ ‘ਤੇ ਲਿਆਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਜਦੋਂ ਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਯਤਨ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਦੁਆਰਾ ਦਿੱਤੇ ਜਾ ਰਹੇ ਜੀਐਸਟੀ ਮੁਆਵਜ਼ੇ ‘ਤੇ ਹੀ ਨਿਰਭਰ ਰਹੀ।

Today Now News

RELATED ARTICLES
- Advertisment -

POPULAR POSTS