
ਬਠਿੰਡਾ, (ਜਸਵਿੰਦਰ ਬਰਾੜ) : ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਨਿੱਜੀ ਸਹਾਇਕ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਕੁਝ ਦਿਨਾਂ ਤੋਂ ਗਲ਼ੇ ਦੀ ਸ਼ਿਕਾਇਤ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਟੈਸਟ ਕਰਵਾਇਆ ਗਿਆ ਸੀ ਜਿਸਦੀ ਰਿਪੋਰਟ ਸ਼ਨਿਚਰਵਾਰ ਦੇਰ ਰਾਤ ਪ੍ਰਾਪਤ ਹੋਈ ਜਿਸ ਵਿਚ ਉਨ੍ਹਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਾਲ ਮੰਤਰੀ ਨੇ ਆਜ਼ਾਦੀ ਦਿਵਸ ਮੌਕੇ ਮਾਨਸਾ ਵਿਖੇ ਝੰਡਾ ਲਹਿਰਾਇਆ ਸੀ ਜਿਸ ਕਾਰਨ ਉਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸਿਹਤ ਵਿਭਾਗ ਸੂਚੀ ਤਿਆਰ ਕਰ ਰਿਹਾ ਹੈ ਜਿਸ ਤੋਂ ਬਾਅਦ ਉਨ੍ਹਾਂ ਸਾਰਿਆਂ ਦੇ ਟੈਸਟ ਕਰਵਾਏ ਜਾਣਗੇ।






