ਡਿਪਟੀ ਕਮਿਸ਼ਨਰ ਤਰਨਤਾਰਨ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਜੰਮ ਕੇ ਨਾਅਰੇਬਾਜ਼ੀ

ਤਰਨਤਾਰਨ (ਜਸਬੀਰ ਸਿੰਘ) : ਤਰਨਤਾਰਨ ਵਿਖੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਗਵਾਈ ਹੇਠ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗੇਟ ਰੈਲੀ ਕਰ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਪ੍ਰਦਸ਼ਨਕਾਰੀ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੱਚੇ ਕਾਮੇ ਪੱਕੇ ਕਰਨ ਅਤੇ ਡੀ ਏ ਦੀਆਂ ਪੈਡਿਗ ਪੈਈਆ ਕਿਸ਼ਤਾਂ ਦੇਣ ਦੀ ਮੰਗ ਕਰ ਰਹੇ ਹਨ ਪ੍ਰਦਸ਼ਨਕਾਰੀ ਮੁਲਾਜ਼ਮਾਂ ਦੇ ਆਗੂ ਸੁਖਵਿੰਦਰ ਸਿੰਘ ਸੰਧੂ ਅਤੇ ਕਰਮਿੰਦਰ ਸਿੰਘ ਚੀਮਾ ਸਿੰਘ ਨੇ ਦੱਸਿਆ ਕਿ ਅਗਰ ਸਰਕਾਰ ਨੇ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਤਿੱਖਾ ਸੰਘਰਸ਼ ਕਰਨਗੇ






