16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ‘ਚ ਹੋਵੇਗੀ ਅਫ਼ੀਮ ਦੀ ਖੇਤੀ, ਗੁਰਨਾਮ ਚੜੂਨੀ ਨੇ ਕੀਤਾ ਵੱਡਾ ਐਲਾਨ

ਪੰਜਾਬ ‘ਚ ਹੋਵੇਗੀ ਅਫ਼ੀਮ ਦੀ ਖੇਤੀ, ਗੁਰਨਾਮ ਚੜੂਨੀ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ

ਗੁਰਨਾਮ ਸਿੰਘ ਚੜੂਨੀ (Gurnam Singh Chaduni) ਦੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ (Sanyukt Sangharsh Party SSP) ਨੇ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਮੰਜਾ’ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ।

ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਪ੍ਰਧਾਨ ਚੜੂਨੀ ਨੇ ਪਿਛਲੇ ਸਮੇਂ ਵਿੱਚ ਅਫੀਮ ਦੀ ਖੇਤੀ ਨੂੰ ਕਾਨੂੰਨੀ ਮਾਨਤਾ ਦੇਣ ਦੇ ਮੁੱਦੇ ਨੂੰ ਚੁੱਕਿਆ ਸੀ ਅਤੇ ਹੁਣ ਇਸ ਨੂੰ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਰੱਖਿਆ ਹੈ।

ਐਸਐਸਪੀ ਦੇ ਚੋਣ ਮਨੋਰਥ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਜੇਕਰ ਉਹ ਸੱਤਾ ਵਿੱਚ ਆਉਂਦੇ ਹਨ ਤਾਂ ਹਰ ਕਿਸਾਨ ਨੂੰ ਕਾਨੂੰਨੀ ਤੌਰ ’ਤੇ ਇੱਕ ਏਕੜ ਜ਼ਮੀਨ ’ਤੇ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਭੁੱਕੀ ਨੂੰ ਵਰਤਮਾਨ ਵਿੱਚ ਰਾਜ ਵਿੱਚ ਇੱਕ ਨਸ਼ੀਲੇ ਪਦਾਰਥ ਮੰਨਿਆ ਜਾਂਦਾ ਹੈ ਅਤੇ ਇਸ ਦੀ ਕਾਸ਼ਤ ਪੰਜਾਬ ਦੇ ਐਨਡੀਪੀਐਸ ਐਕਟ ਦੇ ਤਹਿਤ ਸਜ਼ਾਯੋਗ ਹੈ।

ਐਸਐਸਪੀ, ਸੰਯੁਕਤ ਸਮਾਜ ਮੋਰਚਾ (ਐਸਐਸਐਮ) ਨਾਲ ਗਠਜੋੜ ਕਰਕੇ ਪੰਜਾਬ ਦੀਆਂ 10 ਸੀਟਾਂ ਤੋਂ ਚੋਣ ਲੜੇਗੀ। ਚੜੂਨੀ ਦੀ ਪਾਰਟੀ ਐਸਐਸਪੀ ਨੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਹੈ ਕਿ ਜੇਕਰ ਸਰਕਾਰ ਬਣੀ ਤਾਂ ਪੰਜਾਬ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ।

ਹਰ ਫਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕੀਤਾ ਜਾਵੇਗਾ। ਫਸਲ ਖਰਾਬ ਹੋਣ ਦੀ ਸੂਰਤ ਵਿੱਚ ਕਿਸਾਨਾਂ ਨੂੰ 75000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ , ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਸਣੇ ਪੰਜਾਬ ਦੇ ਵੱਡੀ ਗਿਣਤੀ ਸਿਆਸਤਦਾਨ ਅਫੀਮ ਦੀ ਖੇਤੀ ਦੇ ਹਮਾਇਤੀ ਰਹੇ ਹਨ।

Today Now News

RELATED ARTICLES
- Advertisment -

POPULAR POSTS