17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਦਾ ਵੱਡਾ ਫੈਸਲਾ!

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਦਾ ਵੱਡਾ ਫੈਸਲਾ!

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਚੋਣ ਕਮਿਸ਼ਨ ਨੇ ਅਹਿਮ ਫੈਸਲਾ ਕੀਤਾ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24,689 ਪੋਲਿੰਗ ਸਟੇਸ਼ਨਾਂ ’ਤੇ ਵੈੱਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ।

ਪੰਜਾਬ ਚੋਣ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਇਸ ਦਾ ਐਲਾਨ ਕੀਤਾ। ਇਸ ਮੌਕੇ ਸਿਆਸੀ ਪਾਰਟੀਆਂ ਨੂੰ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ। ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮੱਦੇਨਜ਼ਰ, ਚੋਣ ਡਿਊਟੀਆਂ ਲਈ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ ਤੇ ਵਲੰਟੀਅਰਾਂ ਨੂੰ ਟੀਕਾਕਰਣ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਚੋਣ ਕਮਿਸ਼ਨ ਨੇ ਸਮੂਹ ਡੀ.ਈ.ਓਜ਼ ਨੂੰ ਸਟਾਫ ਵਾਸਤੇ ਕੋਵਿਡ ਟੀਕਾਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਨਿਰਦੇਸ਼ ਦਿੱਤੇ ਹਨ।

Today Now News

RELATED ARTICLES
- Advertisment -

POPULAR POSTS