17.1 C
Chandigarh

TODAY NOW NEWS

Friday, March 20, 2026
HomePOLITICSਪੰਜਾਬ ਵਿਧਾਨ ਸਭਾ ਸੈਸ਼ਨ: ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ...

ਪੰਜਾਬ ਵਿਧਾਨ ਸਭਾ ਸੈਸ਼ਨ: ਮਾਨ ਸਰਕਾਰ 27 ਜੂਨ ਨੂੰ ਪੇਸ਼ ਕਰੇਗੀ ਆਪਣਾ ਪਹਿਲਾ ਬਜਟ, ਸ਼ਡਿਊਲ ਜਾਰੀ

ਪੰਜਾਬ ਵਿਧਾਨ ਸਭਾ ਦਾ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ । 27 ਜੂਨ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ । 28 ਅਤੇ 29 ਜੂਨ ਨੂੰ ਇਸ ‘ਤੇ ਚਰਚਾ ਹੋਵੇਗੀ । ਇਸ ਸਬੰਧੀ ਵਿਧਾਨ ਸਭਾ ਦੇ ਸਕੱਤਰ ਨੇ ਸੈਸ਼ਨ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ । ਜਿਸ ਬਾਰੇ ਪੰਜਾਬ ਦੇ ਸਾਰੇ 117 ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਪੰਜਾਬ ਬਜਟ ਸੈਸ਼ਨ ਦਾ ਲਾਈਵ ਟੈਲੀਕਾਸਟ ਕੀਤਾ ਹੋਵੇਗਾ । ਇਸ ਨੂੰ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਦੇਖਿਆ ਜਾ ਸਕੇਗਾ।

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦੋ ਦਿਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ । 24 ਜੂਨ ਨੂੰ ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋਵੇਗੀ । ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਲਈ 25 ਜੂਨ ਦਾ ਦਿਨ ਰੱਖਿਆ ਗਿਆ ਹੈ। ਜਿਸ ਤੋਂ ਬਾਅਦ 26 ਜੂਨ ਨੂੰ ਛੁੱਟੀ ਰਹੇਗੀ । ਵਿੱਤ ਮੰਤਰੀ ਹਰਪਾਲ ਚੀਮਾ 27 ਜੂਨ ਨੂੰ ਬਜਟ ਪੇਸ਼ ਕਰਨਗੇ। ਪੰਜਾਬ ਵਿੱਚ CM ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਇਸ ਸਮੇਂ ਅੰਤਰਿਮ ਬਜਟ ‘ਤੇ ਚੱਲ ਰਹੀ ਹੈ । ਬਜਟ ਪੇਸ਼ ਕਰਨ ਤੋਂ ਅਗਲੇ ਦਿਨ ਭਾਵ 28 ਅਤੇ 29 ਨੂੰ ਬਜਟ ‘ਤੇ ਚਰਚਾ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਦਾ ਬਜਟ ਇਸ ਵਾਰ ਪੇਪਰਲੈੱਸ ਹੋਵੇਗਾ। ਇਸ ਨਾਲ ਪੰਜਾਬ ਦੇ ਸਰਕਾਰੀ ਖਜ਼ਾਨੇ ਦੇ 21 ਲੱਖ ਰੁਪਏ ਦੀ ਬਚਤ ਹੋਵੇਗੀ । ਇਸ ਦੇ ਨਾਲ ਹੀ 34 ਟਨ ਕਾਗਜ਼ ਦੀ ਵੀ ਬਚਤ ਹੋਵੇਗੀ। CM ਭਗਵੰਤ ਮਾਨ ਵੱਲੋਂ ਕੁਝ ਦਿਨ ਪਹਿਲਾਂ ਹੀ ਇਸਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਇਸ ਨਾਲ ਅਸੀਂ ਕਰੀਬ 834 ਰੁੱਖਾਂ ਨੂੰ ਬਚਾ ਸਕਾਂਗੇ।

Today Now News

RELATED ARTICLES
- Advertisment -

POPULAR POSTS