17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਨੇ ਦਿੱਤਾ ਵੱਡਾ ਝਟਕਾ

 ਜਲੰਧਰ 7 Sept ਆਪਣੇ ਬਿਆਨਾਂ ਕਾਰਨ ਪਿਛਲੇ ਕੁਝ ਕੁ ਸਾਲਾਂ ਤੋਂ ਵਿਵਾਦਾਂ ਵਿਚ ਚੱਲ ਰਹੇ ਪੰਜਾਬੀ ਗਾਇਕ ਗੁਰਦਾਸ ਮਾਨ ਵਲੋਂ ਪਿਛਲੇ ਦਿਨੀਂ ਸਿੱਖ ਗੁਰੂ ਬਾਰੇ ਵਿਵਾਦਿਤ ਬਿਆਨ ਦਿੰਦੇ ਹੋਏ, ਨਕੋਦਰ ਵਿਚਲੇ ਡੇਰੇ ਦੀ ਤੁਲਨਾ ਸਿੱਖ ਗੁਰੂ ਦੇ ਨਾਲ ਕੀਤੀ ਸੀ।

ਜਿਸ ਤੋਂ ਬਾਅਦ, ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਮੰਗ ਕੀਤੀ ਸੀ ਕਿ, ਮਾਨ ਖਿਲਾਫ ਪਰਚਾ ਦਰਜ ਕੀਤਾ ਜਾਵੇ।

ਪੁਲਿਸ ਨੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ ਤੇ, ਗੁਰਦਾਸ ਮਾਨ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਪਰ ਉਕਤ ਮਾਮਲੇ ਵਿਚ ਗੁਰਦਾਸ ਮਾਨ ਵਲੋਂ ਅਦਾਲਤ ਵੱਲ ਰੁਖ਼ ਕਰਦੇ ਹੋਏ, ਮੰਗ ਕੀਤੀ ਕਿ ਉਹਨੂੰ ਜ਼ਮਾਨਤ ਦਿੱਤੀ ਜਾਵੇ।

ਗੁਰਦਾਸ ਮਾਨ ਵਲੋਂ ਲਗਾਈ ਜ਼ਮਾਨਤ ਨੂੰ ਅੱਜ ਅਦਾਲਤ ਨੇ ਸੁਣਵਾਈ ਕਰਦੇ ਹੋਏ, ਜ਼ਮਾਨਤ ਦੇਣ ਤੋਂ ਕੋਰੀ ਨਾਹ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ, ਅਦਾਲਤ ਵਿੱਚ ਵਕੀਲਾਂ ਦੀ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਨੂੰ ਲੈ ਕੇ ਅਗਲੀ ਸੁਣਵਾਈ 8 ਸਤੰਬਰ, ਯਾਨੀਕਿ ਕੱਲ ‘ਤੇ ਪਾ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS