ਬਚਾਅ ’ਚ ਆਈ ਰੂਸੀ ਸਰਕਾਰ

ਮਾਸਕੋ, ਏਜੰਸੀ : ਰੂਸੀ ਸਿਹਤ ਮੰਤਰੀ ਨੇ ਕੋਰੋਨਾ ਵੈਕਸੀਨ ’ਤੇ ਲੱਗ ਰਹੇ ਦੋਸ਼ਾਂ ਨੂੰ ਨਿਰਾਧਾਰ ਅਤੇ ਤਰਕਹੀਣ ਦੱਸਿਆ ਹੈ। ਇੰਟਰਫੈਕਸ ਨਿਊਜ਼ ਏਜੰਸੀ ਦੇ ਹਵਾਲੇ ਨਾਲ ਸਿਹਤ ਮੰਤਰੀ ਮਿਖਾਇਲ ਮੁਰਾਸ਼ਕੋ ਨੇ ਕਿਹਾ ਕਿ ਬੁੱਧਵਾਰ ਨੂੰ ਰੂਸ ਵਿਚ ਬਣੀ ਵੈਕਸੀਨ ’ਤੇ ਇਹ ਦੋਸ਼ ਲਾਏ ਹਨ ਕਿ ਇਹ ਅਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ’ਤੇ ਆਏ ਗਏ ਦੋਸ਼ ਬਾਜ਼ਾਰ ਵਿਚ ਮੁਕਾਬਲੇ ਨੂੰ ਪ੍ਰਰਿਤ ਕਰ ਰਹੇ ਹਨ। ਦੱਸ ਦੇਈਏ ਕਿ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮਨੁੱਖੀ ਟੈਸਟਿੰਗ ਦੇ ਮਹੀਨੇ ਬਾਅਦ ਕੋਵਿਡ 19 ਵੈਕਸੀਨ ਨੂੰ ਮਨਜ਼ੂਰੀ ਦੇਣ ਵਾਲਾ ਰੂਸ ਪਹਿਲਾ ਦੇਸ਼ ਬਣ ਗਿਆ ਹੈ। ਮਾਸਕੋ ਦੇ ਇਸ ਫੈਸਲੇ ਤੋਂ ਬਾਅਦ ਮਾਹਰਾਂ ਦੀ ਚਿੰਤਾ ਵੱਧ ਗਈ ਹੈ।
ਰੂਸ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਬਣਾਉਣ ਦਾ ਕੀਤਾ ਐਲਾਨ
ਦੱਸ ਦੇਈਏ ਕਿ ਮੰਗਲਵਾਰ ਨੂੰ ਰੂਸ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਬਣਾ ਲੈਣ ਦਾ ਐਲਾਨ ਕੀਤਾ ਸੀ। ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਇਸ ਦਾ ਐਲਾਨ ਕਰਦੇ ਹੋਏੇ ਕਿਹਾ ਸੀ ਕਿ ਉਨ੍ਹਾਂ ਨੇ ਦੇਸ਼ ਨੇ ਕੋਰੋਨਾ ਵਾਇਰਸ ਦੀ ਪਹਿਲੀ ਵੈਕਸੀਨ ਬਣਾ ਲਈ ਹੈ। ਵੈਕਸੀਨ ਦੀ ਨਿੰਦਾ ਦੇ ਬਾਵਜੂਦ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਬੇਟੀ ਨੂੰ ਵੀ ਇਹ ਟੀਕਾ ਲਾਇਆ ਗਿਆ ਹੈ ਅਤੇ ਉਹ ਵਧੀਆ ਮਹਿਸੂਸ ਕਰ ਰਹੀ ਹੈ। ਰੂਸ ਨੇ ਇਸ ਵੈਕਸੀਨ ਦਾ ਸਪੁਤਨਿਕ-5 ਰੱਖਿਆ ਹੈ। ਇਹ ਰੂਸ ਦੇ ਇਕ ਉਪਗ੍ਰਹਿ ਦਾ ਵੀ ਨਾਂ ਹੈ। ਰੂਸ ਨੇ ਦਾਅਵਾ ਕੀਤਾ ਕਿ ਇਸ ਟੀਕੇ ਨਾਲ ਸਥਾਈ ਇਮਿਊਨਿਟੀ ਵਿਕਸਿਤ ਕੀਤੀ ਜਾ ਸਕਦੀ ਹੈ।






