16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓਜ਼ ਤੇ ਈ.ਐਲ.ਸੀਜ਼ ਲਈ ਕੁਇਜ਼ ਮੁਕਾਬਲਾ ਅੱਜ

ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐਲ.ਓਜ਼ ਤੇ ਈ.ਐਲ.ਸੀਜ਼ ਲਈ ਕੁਇਜ਼ ਮੁਕਾਬਲਾ ਅੱਜ

ਗਾਂਧੀ ਜਯੰਤੀ ਮੌਕੇ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕੀਤੇ ਗਏ ਸੀ ਕੁਇਜ਼ ਮੁਕਾਬਲੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗਾਂਧੀ ਜਯੰਤੀ ਮੌਕੇ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕੀਤੇ ਗਏ ਕੁਇਜ਼ ਮੁਕਾਬਲੇ ਦਾ ਆਯੋਜਨ 27 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਦੁਪਹਿਰ 12 ਵਜੇ ਤੋਂ ਸ਼ਾਮ 3.30 ਵਜੇ ਤੱਕ ਆਨਲਾਈਨ ਕਰਵਾਇਆ ਜਾਵੇਗਾ ਜਿਸ ਵਿੱਚ ਜ਼ਿਲ੍ਹਾ ਮਾਨਸਾ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੇ ਸਮੂਹ ਬੂਥ ਲੈਵਲ ਅਫ਼ਸਰ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੁਪਹਿਰ 1.30 ਵਜੇ ਤੋਂ 2 ਵਜੇ ਤੱਕ ਭਾਗ ਲੈਣਾ ਯਕੀਨੀ ਬਣਾਉਣਗੇ। ਉਨ੍ਹਾਂ ਦੱਸਿਆ ਕਿ ਆਨਲਾਈਨ ਮੁਕਾਬਲੇ ਦਾ ਲਿੰਕ ਨਿਰਧਾਰਿਤ ਸਮੇਂ ਤੋਂ 5 ਮਿੰਟ ਪਹਿਲਾਂ ਮੁੱਖ ਚੋਣ ਅਫ਼ਸਰ ਪੰਜਾਬ ਦੇ ਫੇਸਬੁੱਕ ਪੇਜ ਅਤੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਇਜ਼ ਮੁਕਾਬਲੇ ਦੇ ਰਾਜ ਪੱਧਰ ਜੇਤੂਆਂ ਨੂੰ ਪਹਿਲਾ ਇਨਾਮ 5 ਹਜ਼ਾਰ ਰੁਪਏ, ਦੂਜਾ ਇਨਾਮ 4 ਹਜ਼ਾਰ ਰੁਪਏ ਅਤੇ ਤੀਜਾ ਇਨਾਮ 3 ਹਜ਼ਾਰ ਰੁਪਏ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਸਥਾਨ ‘ਤੇ ਇੱਕ ਤੋਂ ਵੱਧ ਜੇਤੂ ਹੋਣਗੇ ਤਾਂ ਇਨਾਮ ਦੀ ਰਾਸ਼ੀ ਬਰਾਬਰ ਵੰਡ ਦਿੱਤੀ ਜਾਵੇਗੀ।
ਵਧੀਕ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਚੋਣਾਂ ਦਾ ਕੰਮ ਨੇਪਰੇ ਚਾੜ੍ਹਿਆ ਜਾਂਦਾ ਹੈ। ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਸੀਮਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਅਤੇ ਲੋਕਤੰਤਰ ਵਿੱਚ ਜਾਗਰੂਕਤਾ ਨਾਲ ਭਾਗੀਦਾਰੀ ਦੀ ਅਹਿਮੀਅਤ ਨੂੰਦੇਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਾ ਕੇਵਲ ਇਲੈਕਟੋਰਲ ਲਿਟਰੇਸੀ ਕਲੱਬ ਖੋਲ੍ਹੇ ਗਏ ਹਨ ਬਲਕਿ ਉਨ੍ਹਾਂ ਵਿੱਚ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ।

Today Now News

RELATED ARTICLES
- Advertisment -

POPULAR POSTS