Happy Raikoti Birthday Special: ਹੈਪੀ ਰਾਏਕੋਟੀ (Happy Raikoti ) ਨੇ ਗਾਇਕੀ ਅਤੇ ਗੀਤਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰੀ ਪਹਿਚਾਣ ਬਣਾਈ ਹੈ। ਇੰਡਸਟਰੀ ਵਿੱਚ ਕਈ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਆਪਣੀ ਲਿਖਣ ਕਲਾ ਨਾਲ ਸਾਡੇ ਦਿਲਾਂ ਵਿੱਚ ਥਾਂ ਬਣਾਈ ਹੈ। ਹੈਪੀ ਰਾਏਕੋਟੀ ਉਨ੍ਹਾਂ ਕਲਾਕਾਰਾਂ ਵਿੱਚੋਂ ਹੀ ਇੱਕ ਹਨ। ਹੈਪੀ ਰਾਏਕੋਟੀ ਨੇ ਆਪਣੀ ਅਦਭੁਤ ਗਾਇਕੀ ਅਤੇ ਲਿਖਣ ਦੇ ਹੁਨਰ ਨਾਲ ਹਰ ਕਿਸੇ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਦੱਸ ਦੇਈਏ ਕਿ ਅੱਜ ਹੈਪੀ ਰਾਏਕੋਟੀ ਆਪਣਾ 30ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਹੈਪੀ ਰਾਏਕੋਟੀ ਦੀ ਜ਼ਿੰਦਗੀ ਬਾਰੇ ਕੁਝ ਖਾਸ ਗੱਲਾਂ।Happy Raikoti Birthday Special: ਹੈਪੀ ਰਾਏਕੋਟੀ (Happy Raikoti ) ਨੇ ਗਾਇਕੀ ਅਤੇ ਗੀਤਕਾਰੀ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵੱਖਰੀ ਪਹਿਚਾਣ ਬਣਾਈ ਹੈ। ਇੰਡਸਟਰੀ ਵਿੱਚ ਕਈ ਅਜਿਹੇ ਕਲਾਕਾਰ ਹਨ ਜਿਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਆਪਣੀ ਲਿਖਣ ਕਲਾ ਨਾਲ ਸਾਡੇ ਦਿਲਾਂ ਵਿੱਚ ਥਾਂ ਬਣਾਈ ਹੈ। ਹੈਪੀ ਰਾਏਕੋਟੀ ਉਨ੍ਹਾਂ ਕਲਾਕਾਰਾਂ ਵਿੱਚੋਂ ਹੀ ਇੱਕ ਹਨ। ਹੈਪੀ ਰਾਏਕੋਟੀ ਨੇ ਆਪਣੀ ਅਦਭੁਤ ਗਾਇਕੀ ਅਤੇ ਲਿਖਣ ਦੇ ਹੁਨਰ ਨਾਲ ਹਰ ਕਿਸੇ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਦੱਸ ਦੇਈਏ ਕਿ ਅੱਜ ਹੈਪੀ ਰਾਏਕੋਟੀ ਆਪਣਾ 30ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਤੇ ਅਸੀ ਤੁਹਾਨੂੰ ਦੱਸਾਂਗੇ ਹੈਪੀ ਰਾਏਕੋਟੀ ਦੀ ਜ਼ਿੰਦਗੀ ਬਾਰੇ ਕੁਝ ਖਾਸ ਗੱਲਾਂ ਹੈਪੀ ਰਾਏਕੋਟੀ ਨੇ ਸਾਲ 2014 ਵਿੱਚ “ਜਾਨ” ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਐਲਬਮ “7 ਕਨਾਲ” ਸਾਲ 2015 ਵਿੱਚ ਰਿਲੀਜ਼ ਹੋਈ ਸੀ। ਉਨ੍ਹਾਂ ਨੇ ਆਪਣੇ ਸੰਗੀਤ ਕੈਰੀਅਰ ਦੀ ਸ਼ੁਰੂਆਤ ਨਾਲ ਹੀ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ। ਉਨ੍ਹਾਂ ਦੇ ਗੀਤਾਂ ਨੇ ਪ੍ਰਸ਼ੰਸ਼ਕਾਂ ਦੇ ਦਿਲਾਂ ਉੱਤੇ ਵੱਖਰੀ ਸ਼ਾਪ ਛੱਡੀ। ਉਹ ਪੰਜਾਬੀ ਸੰਗੀਤ ਦੇ ਪ੍ਰਮੁੱਖ ਗੀਤਕਾਰਾਂ ਵਿੱਚੋਂ ਇੱਕ ਹਨ।(insta pics)ਹੈਪੀ ਰਾਏਕੋਟੀ ਨੇ ਆਪਣੇ ਭਾਵਨਾਤਮਕ ਗੀਤਾਂ ਰਾਹੀਂ ਨਾ ਸਿਰਫ਼ ਦਿਲਾਂ ਨੂੰ ਜਿੱਤਿਆ ਹੈ ਸਗੋਂ ਆਪਣੀ ਗਾਇਕੀ ਦੀ ਸ਼ੈਲੀ ਨਾਲ ਵੀ ਆਪਣਾ ਨਾਮ ਰੌਸ਼ਨ ਕੀਤਾ। ਬੈਕ ਟੂ ਬੈਕ ਹਿੱਟ ਸੰਗੀਤ ਦੇਣ ਤੋਂ ਬਾਅਦ, ਕਲਾਕਾਰ ਦਰਸ਼ਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਦੇ ਵੀ ਪਸੰਦੀਦਾ ਬਣ ਗਏ। ਹੈਪੀ ਰਾਏ ਕੋਟੀ ਨੇ ਗੀਤਾਂ ਦੇ ਨਾਲ-ਨਾਲ ਅਦਾਕਾਰੀ ਵਿੱਚ ਵੀ ਆਪਣਾ ਹੱਥ ਆਜਮਾਇਆ।ਕਾਬਿਲੇਗੌਰ ਹੈ ਕਿ ਹੈਪੀ ਰਾਏਕੋਟੀ ਟੈਸ਼ਣ, ਅਰਦਾਸ, ਦਾਰਾ ਵਰਗੀਆਂ ਕਈ ਫਿਲਮਾਂ ਵਿੱਚ ਫਿਲਮ ਇੰਡਸਟਰੀ ਦੇ ਨਾਮੀ ਸਿਤਾਰਿਆਂ ਨਾਲ ਕੰਮ ਕਰਦੇ ਹੋਏ ਨਜ਼ਰ ਆ ਚੁੱਕੇ ਹਨ। ਹੈਪੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜ਼ਰਿਏ ਫੈਨਜ਼ ਵਿੱਚ ਐਕਟਿਵ ਰਹਿੰਦੇ ਹਨ। ਉਹ ਆਪਣੀਆ ਤਸਵੀਰਾਂ ਤੇ ਵੀਡੀਓ ਅਕਸਰ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ।ਵਰਕਫਰੰਟ ਦੀ ਗੱਲ ਕਰਿਏ ਤਾਂ ਹੈਪੀ ਰਾਏਕੋਟੀ ਨੇ ਹਾਲ ਹੀ ਵਿੱਚ ਆਪਣੇ ਫੈਨਜ਼ ਲਈ #1 ਮਿੰਟ ਸੰਗੀਤ ਰੀਲ ਲੈ ਕੇ ਹਾਜ਼ਰ ਹੋਏ ਹਨ। ਜਿਸਦਾ ਨਾਮ “ਇਕ ਤੇਨੁ” ਹੈ। ਇਸਦੀ ਜਾਣਕਾਰੀ ਕਲਾਕਾਰ ਵੱਲੋਂ ਆਪਣੇ ਸੋਸ਼ਲ ਅਕਾਊਂਟ ਉੱਤੇ ਦਿੱਤੀ ਗਈ ਸੀ। ਇਸ ਤੋਂ ਇਲਾਵਾ ਹੈਪੀ ਰਾਏਕੋਟੀ ਨੇ ਆਖਰੀ ਵਾਰ ਐਮੀ ਵਿਰਕ ਦੀ ਫਿਲਮ ਆਜਾ ਮੈਕਸੀਕੋ ਚੱਲੀਏ ਦੇ ਗੀਤ ਅਮਰੀਕਾ ਵਾਲੇ ਨੂੰ ਆਵਾਜ਼ ਦਿੱਤੀ ਸੀ।







