17.1 C
Chandigarh

TODAY NOW NEWS

Thursday, March 19, 2026
HomeBREAKING NEWSਵਿਸਾਖੀ ਤਕ ਪੰਜਾਬ 'ਚ ਮੀਂਹ ਦੀ ਸੰਭਾਵਨਾ ਨਹੀਂ, ਝੱਲਣੀ ਪਵੇਗੀ ਗਰਮੀ

ਵਿਸਾਖੀ ਤਕ ਪੰਜਾਬ ‘ਚ ਮੀਂਹ ਦੀ ਸੰਭਾਵਨਾ ਨਹੀਂ, ਝੱਲਣੀ ਪਵੇਗੀ ਗਰਮੀ

ਲੁਧਿਆਣਾ: ਪੰਜਾਬ ‘ਚ ਇਸ ਵਾਰ ਮਾਰਚ ‘ਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਦਕਿ ਅਪ੍ਰੈਲ ‘ਚ ਵੀ ਗਰਮੀ ਦਾ ਕਹਿਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੀ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਮੌਸਮ ਵਿਭਾਗ, ਇੰਡੀਆ ਮੈਟਰੋਲਾਜੀਕਲ ਸੈਂਟਰ, ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਅਨੁਸਾਰ ਆਉਣ ਵਾਲੇ 10 ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।

ਡਾ: ਮਨਮੋਹਨ ਨੇ ਕਿਹਾ ਕਿ ਅਪ੍ਰੈਲ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਅਪ੍ਰੈਲ ਵਿੱਚ, ਪਾਰਾ ਆਮ ਤੌਰ ‘ਤੇ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿੰਦਾ ਹੈ। ਜਦਕਿ ਇਸ ਸਮੇਂ ਪਾਰਾ 40 ਤੋਂ ਪਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਵਿਸਾਖੀ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਇਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਾਲ ਮੀਂਹ ਘੱਟ ਪੈਣ ਕਾਰਨ ਫ਼ਸਲਾਂ ਸੁੱਕ ਰਹੀਆਂ ਹਨ।ਦੱਸ ਦੇਈਏ ਕਿ ਇਸ ਵਾਰ ਮਾਰਚ ਵਿੱਚ ਲੁਧਿਆਣਾ ਵਿੱਚ ਸਿਰਫ਼ 0.3 ਮਿਲੀਮੀਟਰ ਮੀਂਹ ਹੀ ਪਿਆ ਹੈ, ਜਦੋਂ ਕਿ ਮਾਰਚ ਦੀ ਆਮ ਬਾਰਿਸ਼ 23.7 ਮਿਲੀਮੀਟਰ ਹੈ। ਇਸ ਵਾਰ ਆਮ ਨਾਲੋਂ 99 ਫੀਸਦੀ ਘੱਟ ਮੀਂਹ ਪਿਆ ਹੈ।ਜਿਸ ਕਾਰਨ ਤਾਪਮਾਨ ਲਗਾਤਾਰ ਉੱਚਾ ਰਿਹਾ। ਤਾਪਮਾਨ ਵਧਣ ਕਾਰਨ ਫ਼ਸਲ ਵੀ ਜਲਦੀ ਪੱਕ ਗਈ। ਜਿਸ ਕਾਰਨ ਇਸ ਵਾਰ ਉਤਪਾਦਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਗਰਮੀ ਦੀ ਲਹਿਰ ਹੋਰ ਵੀ ਜਾਰੀ ਰਹਿ ਸਕਦੀ ਹੈ।

Today Now News

RELATED ARTICLES
- Advertisment -

POPULAR POSTS