ਕਿਸਾਨ ਜਥੇਬਬਦੀਆਂ ਦੇ ਸੱਦੇ ‘ਤੇ 27 ਦਸੰਬਰ ਨੂੰ ਮੋਦੀ ਦੀ ਮਨ ਕੀ ਬਾਤ ਖਿਲਾਫ ਪਿੰਡ-ਪਿੰਡ ਥਾਲੀਆਂ ਖੜਕਾਈਆਂ ਜਾਣਗੀਆਂ।

ਮੋਗਾ (ਅਮਜਦ ਖਾਨ) : ਪੰਜਾਬ ਸਟੂਡੈਂਟਸ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਦਿੱਲੀ ਕਿਸਾਨ ਮੋਰਚੇ ‘ਤੇ ਜਾਣ ਦੀਆਂ ਤਿਆਰੀਆਂ ਵਜੋਂ ਅੱਜ ਸਰਕਾਰੀ ਆਈ.ਟੀ.ਆਈ ਲੜਕੇ, ਲੜਕੀਆਂ ਵਿਖੇ ਰੈਲੀ ਕੀਤੀ ਗਈ। ਜਿਸ ਨੂੰ ਪਿ੍ੰਸੀਪਲ ਜਗਤਾਰ ਸਿੰਘ ਦੋਧਰ (ਆਈ.ਟੀ.ਆਈ ਲੜਕੀਆਂ ), ਪਿ੍ੰਸੀਪਲ ਨਿਰਮਲ ਸਿੰਘ( ਆਈ.ਟੀ.ਆਈ ਲੜਕੇ), ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਮੋਹਨ ਸਿੰਘ ਔਲਖ, ਨੌਜਵਾਨ ਭਾਰਤ ਸਭਾ ਦੇ ਆਗੂ ਨਵਪਰੀਤ ਕੌਰ ਤੇ ਅਮਨਦੀਪ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਜਿੱਥੇ ਕਿਸਾਨ ਵਿਰੋਧੀ ਹੋਣ ਦੇ ਨਾਲ ਨਾਲ ਹਰੇਕ ਵਰਗ ਤੋਂ ਉਹਨਾਂ ਦੇ ਰੁਜ਼ਗਾਰ ਦੇ ਵਸੀਲੇ ਖੋਹਣਗੇ, ਉੱਥੇ ਇਨ੍ਹਾਂ ਕਾਨੂੰਨਾਂ ਨੂੰ ਬਣਾਉਣਾ ਮੁਲਕ ਦੇ ਸੰਘੀ ਢਾਂਚੇ ਦੇ ਵੀ ਖ਼ਿਲਾਫ਼ ਹੈ ਕਿਉਂਕਿ ਖੇਤੀ ਸਬੰਧੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਿਆਂ ਦੀਆਂ ਸਰਕਾਰਾਂ ਕੋਲ ਹੈ ਨਾ ਕਿ ਕੇਂਦਰ ਦੀ ਸਰਕਾਰ ਕੋਲ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਕਾਨੂੰਨ ਬਣਾ ਕੇ ਸੂਬਿਆਂ ਦੇ ਅਧਿਕਾਰਾਂ ਤੇ ਵੀ ਡਾਕਾ ਮਾਰਿਆ ਹੈ ,੫ਤ ਜਿਸ ਖਿਆਲ ਮੁਲਕ ਦੇ ਹਰੇਕ ਵਰਗ ਨੇ ਆਵਾਜ਼ ਬੁਲੰਦ ਕੀਤੀ ਹੈ ਤੇ ਇੱਕ ਵੱਡਾ ਲੋਕ ਘੋਲ ਜਾਰੀ ਹੈ ਜੋ ਜਿੱਤ ਤੱਕ ਜਾਰੀ ਰਹੇਗਾ।
ਇਸ ਮੌਕੇ ਪਿੰਡ-ਪਿੰਡ ਖੇਤੀ ਕਾਨੂੰਨਾਂ ਖਿਲਾਫ ਚੇਤਨਾ ਫੈਲਾਉਣ ਲਈ ਨੌਜਵਾਨ ਭਾਰਤ ਸਭਾ ਦੀਆਂ ਪਰਚਾਰਕ ਟੀਮਾਂ ਬਣਾਈਆਂ ਗਈਆਂ।
ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਦਿੱਲੀ ਮੋਰਚੇ ਵਿੱਚ ਜਾਣ ਲਈ ਨਾਮ ਲਿਖਵਾਏ।






