17.4 C
Chandigarh

TODAY NOW NEWS

Friday, March 20, 2026
HomePOLITICSਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਪ੍ਰਕਿਰਿਆ...

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਹੋਈ

ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਸੀਲਬੰਦ ਪੈਕਟਾਂ ਵਿੱਚ ਇਹ ਸੂਚੀਆਂ ਸੌਂਪੀਆਂ ਜਾ ਰਹੀਆਂ ਹਨ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਆਉਂਦੀ 14 ਫਰਵਰੀ ਨੂੰ ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ ਤੇ ਬਰੇਟਾ ਦੇ ਨਾਲ ਨਾਲ 2 ਨਗਰ ਪੰਚਾਇਤਾਂ ਬੋਹਾ ਤੇ ਜੋਗਾ ਵਿੱਚ ਹੋਣ ਵਾਲੀਆਂ ਆਮ ਚੋਣਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਨਿਗਰਾਨੀ ਹੇਠ ਪੋਲਿੰਗ ਬੂਥਾਂ ‘ਤੇ ਤਾਇਨਾਤ ਹੋਣ ਵਾਲੀਆਂ ਟੀਮਾਂ ਦੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਸੀਲਬੰਦ ਪੈਕਟਾਂ ਵਿੱਚ ਇਹ ਸੂਚੀਆਂ ਸੌਂਪੀਆਂ ਜਾ ਰਹੀਆਂ ਹਨ ਅਤੇ ਚੋਣ ਅਮਲੇ ‘ਤੇ ਆਧਾਰਿਤ ਇਹ ਟੀਮਾਂ ਕੱਲ੍ਹ ਮਿਤੀ 13 ਫਰਵਰੀ ਨੂੰ ਪੋਲਿੰਗ ਸਮੱਗਰੀ ਸਮੇਤ ਆਪੋ ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਰੈਂਡੇਮਾਈਜੇਸ਼ਨ ਪ੍ਰਕਿਰਿਆ ਮੌਕੇ ਜ਼ਿਲ੍ਹਾ ਸੂਚਨਾ ਅਫ਼ਸਰ ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ ਮੋਹਲ, ਸ਼ਿਵ ਲਾਲ, ਗੁਰਮੀਤ ਸਿੰਘ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS