16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੰਜਾਬ ਦੇ ਮੁੱਖ ਮੰਤਰੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ...

ਪੰਜਾਬ ਦੇ ਮੁੱਖ ਮੰਤਰੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੜ੍ਹੋ ਕੀ ਦਿੱਤਾ ਬਿਆਨ ?

ਤਲਵੰਡੀ ਸਾਬੋ (ਬਠਿੰਡਾ) 14 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ `ਤੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਸੰਗਤਾਂ ਦੇ ਨਾਲ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

      ਇਸ ਉਪਰੰਤ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ `ਆਪ` ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਹਰ ਹਾਲਤ ਵਿੱਚ ਪੂਰਾ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ, "ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵੱਲੋਂ ਸਾਡੇ ਵਿੱਚ ਦਿਖਾਏ ਅਥਾਹ ਵਿਸ਼ਵਾਸ ਅਤੇ ਭਰੋਸੇ ਨਾਲ, ਅਸੀਂ ਪੰਜਾਬ ਦਾ ਵਿਕਾਸ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ ਦੀ ਖਰਾ ਉਤਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ।”

      ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਮੌਜੂਦ ਸਿਹਤ ਮੰਤਰੀ ਡਾ. ਵਿਜੈ ਸਿੰਗਲਾ, ਐਮਐਲਏ ਤਲਵੰਡੀ ਸਾਬੋ ਸ਼੍ਰੀਮਤੀ ਬਲਜਿੰਦਰ ਕੌਰ, ਐਮਐਲਏ ਮੌੜ ਸ਼੍ਰੀ ਸੁਖਬੀਰ ਸਿੰਘ ਮਾਈਸਰਖ਼ਾਨਾ, ਐਮਐਲਏ ਭੁੱਚੋਂ ਮਾਸਟਰ ਜਗਸੀਰ ਸਿੰਘ ਅਤੇ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਵਾਲੀ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੈਨੇਜ਼ਰ ਭਾਈ ਪਰਮਜੀਤ ਸਿੰਘ ਅਤੇ ਗੁਰੂਦੁਆਰਾ ਬੇਰ ਸਾਹਿਬ ਦੇਗਸਰ ਵਿਖੇ ਬੁੱਢਾਦਲ ਮੁਖੀ ਸਿੰਘ ਸਾਹਿਬ ਬਾਬਾ ਬਲਵੀਰ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਾਮਾਨਿਤ ਵੀ ਕੀਤਾ ਗਿਆ। 

      ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Today Now News

RELATED ARTICLES
- Advertisment -

POPULAR POSTS