ਬੇਰੁਜ਼ਗਾਰ ਲੜਕੇ ਲੜਕੀਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰੇਸ਼ਨ ਕਰਵਾਉਣ ਅਤੇ ਦਫ਼ਤਰ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਢੁਕਵੀਂ ਨੌਕਰੀ ਦਿਵਾਉਣ ਵਿਚ ਮਦਦ ਕੀਤੀ ਜਾ ਸਕੇ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਸ.ਆਈ.ਐਸ. ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸ ਲਿਮਟਡ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ 40 ਪ੍ਰਾਰਥੀਆਂ ਨੇ ਭਾਗ ਲਿਆ ਸੀ। ਇਨ੍ਹਾਂ ਪ੍ਰਾਰਥੀਆਂ ’ਚੋਂ 27 ਪ੍ਰਾਰਥੀਆਂ ਦੀ ਨਿਯੁਕਤੀ ਕੀਤੀ ਗਈ ਹੈ।
ਸ੍ਰੀ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਮੁਹਿੰਮ ਤਹਿਤ ਰੋਜ਼ਗਾਰ ਬਿਊਰੋ ਵੱਲੋਂ ਅਹਿਮ ਭੂਮਿਕਾ ਅਦਾ ਕੀਤੀ ਜਾ ਰਹੀ ਹੈ ਅਤੇ ਨੌਜਾਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਨੌਕਰੀ ਲਈ ਚਾਹਵਾਨ ਬੇਰੁਜ਼ਗਾਰ ਲੜਕੇ ਲੜਕੀਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟਰੇਸ਼ਨ ਕਰਵਾਉਣ ਅਤੇ ਦਫ਼ਤਰ ਨਾਲ ਸੰਪਰਕ ਬਣਾ ਕੇ ਰੱਖਣ ਤਾਂ ਜੋ ਉਨ੍ਹਾਂ ਨੂੰ ਢੁਕਵੀਂ ਨੌਕਰੀ ਦਿਵਾਉਣ ਵਿਚ ਮਦਦ ਕੀਤੀ ਜਾ ਸਕੇ।



