17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ"Red Light On, Gaadi Off" ਮੁਹਿੰਮ ਦੀ ਸ਼ੁਰੂਆਤ ਅੱਜ ਤੋਂ

“Red Light On, Gaadi Off” ਮੁਹਿੰਮ ਦੀ ਸ਼ੁਰੂਆਤ ਅੱਜ ਤੋਂ

ਜੇ ਇਹ ਅਭਿਆਨ ਸਫਲ ਰਿਹਾ ਤਾਂ ਦਿੱਲੀ ‘ਚ 20 ਫ਼ੀਸਦੀ ਤਕ ਹਵਾ ਪ੍ਰਦੂਸ਼ਣ ਘੱਟ ਕੀਤਾ ਜਾ ਸਕਦਾ ਹੈ।

ਨਵੀਂ ਦਿੱਲੀ (ਬਿਊਰੋ) : ਬੁੱਧਵਾਰ ਸਵੇਰ ਤੋਂ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਨੇ ਇਕ ਹੋਰ ਮੁਹਿੰਮ Red Light On, Gaadi Off ਦੀ ਸ਼ੁਰੂਆਤ ਕੀਤੀ ਹੈ। ਦਿੱਲੀ ‘ਚ ਵੱਧ ਰਹੇ ਹਵਾ ਪ੍ਰਦੂਸ਼ਣ ਖ਼ਿਲਾਫ਼ ਆਮ ਆਦਮੀ ਪਾਰਟੀ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ ਹੈ । ਮੁਹਿੰਮ ਦੀ ਸਫਲਤਾ ਲਈ ਦਿੱਲੀ ਦੇ 100 ਸਭ ਤੋਂ ਜ਼ਿਆਦਾ ਭੀੜ ਵਾਲੇ ਚੌਰਾਹਿਆਂ ‘ਤੇ 2500 ਵਾਤਾਵਰਨ ਮਾਰਸ਼ਲਾਂ ਦੀ ਤਾਇਨਾਤੀ ਕੀਤੀ ਗਈ ਹੈ। ਇਹ ਮੁਹਿੰਮ ਮੁੱਖ ਤੌਰ ‘ਤੇ ਭੀੜ ਵਾਲੇ 100 ਰੈੱਡ ਲਾਈਟ ਚੌਰਾਹਿਆਂ ‘ਤੇ ਚਲਾਈ ਜਾਵੇਗੀ। ਇਸ ਮੁਹਿੰਮ ਜ਼ਰੀਏ ਲੋਕਾਂ ਨੂੰ ਵਾਤਾਵਰਨ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨ ਤੇ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਅਹਿਸਾਸ ਕਰਵਾਉਣਾ ਹੈ।

ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਦੇ ਵਿਰੁੱਧ ਮੁਹਿੰਮ ਤਹਿਤ Red light On, Gaadi Off ਬੁੱਧਵਾਰ ਤੋਂ ਸ਼ੁਰੂ ਹੋ ਕੇ 15 ਨਵੰਬਰ ਤਕ ਚੱਲੇਗੀ। ਦਿੱਲੀ ਸਰਕਾਰ ਪ੍ਰਦੂਸ਼ਣ ਨਾਲ ਨਜਿੱਠਣ ਲਈ Anti Dust campaign ਵੀ ਚਲਾ ਰਹੀ ਹੈ ਪਰ ਵੱਧਦੇ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਸਰਕਾਰ ਨੇ Red light On, Gaadi Off ਵੀ ਚਲਾਉਣ ਦਾ ਫ਼ੈਸਲਾ ਲਿਆ ਹੈ।

ਬੁੱਧਵਾਰ ਤੋਂ ਦਿੱਲੀ ‘ਚ ਸ਼ੁਰੂ ਹੋਈ Red light On, Gaadi Off ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤਕ ਚੱਲੇਗੀ। ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਦਾ ਕਹਿਣਾ ਹੈ ਕਿ ਇਹ ਮੁਹਿੰਮ ਦਿੱਲੀ ਦੇ 2 ਕਰੋੜ ਲੋਕਾਂ ਦੀ ਹੈ। ਇਸ ‘ਚ ਸਾਰੇ ਆਪਣੀ ਇੱਛਾ ਅਨੁਸਾਰ ਯੋਗਦਾਨ ਪਾ ਸਕਦੇ ਹਨ। ਇਸ ਅਭਿਆਨ ਨੂੰ ਜਨ ਅੰਦੋਲਨ ਬਣਾਉਣ ਲਈ ਦਿੱਲੀ ਸਰਕਾਰ ਦਿੱਲੀ ਦੇ ਸਾਰੇ ਸਾਂਸਦਾਂ, ਵਿਧਾਇਕਾਂ ਤੇ ਕੌਂਸਲਰਾਂ ਨੂੰ ਪੱਤਰ ਲਿਖ ਚੁੱਕੀ ਹੈ ਕਿ ਉਹ ਆਪਣੇ ਇਲਾਕਿਆਂ ‘ਚ ਲੋਕਾਂ ਨੂੰ ਜਾਗਰੂਕ ਕਰਨ। ਇਸ ‘ਚ ਰਾਜਨੀਤਕ ਪਾਰਟੀਆਂ, ਮਾਰਕੀਟ ਐਸੋਸੀਏਸ਼ਨ, ਐੱਨਜੀਓ, ਆਫ਼ੀਸਰਜ਼ ਐਸੋਸੀਏਸ਼ਨ ਤੇ ਟ੍ਰੇਡ ਯੂਨੀਅਨ ਨੂੰ ਵੀ ਅਭਿਆਨ ਸਫਲ ਬਣਾਉਣ ਲਈ ਬੇਨਤੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇ ਇਹ ਅਭਿਆਨ ਸਫਲ ਰਿਹਾ ਤਾਂ ਦਿੱਲੀ ‘ਚ 20 ਫ਼ੀਸਦੀ ਤਕ ਹਵਾ ਪ੍ਰਦੂਸ਼ਣ ਘੱਟ ਕੀਤਾ ਜਾ ਸਕਦਾ ਹੈ।

Today Now News

RELATED ARTICLES
- Advertisment -

POPULAR POSTS