ਜੇ ਸਰਕਾਰ ਨੇ ਉਨਾਂ ਦਾ ਐਨ.ਪੀ.ਏ. ਪਹਿਲਾਂ ਦੀ ਤਰ੍ਹਾਂ ਨਾ ਕੀਤਾ ਬਹਾਲ ਤਾ 25 ਜੂਨ ਤੋਂ ਕਰਨਗੇ ਹੜਤਾਲ

ਤਰਨਤਾਰਨ (ਜਸਬੀਰ ਸਿੰਘ) : ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਾਗੂ ਕੀਤੇ ਛੇਵੇਂ ਪੇ ਕਮਿਸ਼ਨ ਵਿੱਚ ਡਾਕਟਰਾਂ ਨੂੰ ਤਨਖਾਹ ਦੇ ਨਾਲ ਮਿਲਦੇ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਗਈ ਹੈ ਜਿਸ ਨੂੰ ਲੈਕੇ ਡਾਕਟਰਾਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਡਾਕਟਰਾਂ ਵੱਲੋਂ ਸਰਕਾਰ ਦੇ ਉੱਕਤ ਫੈਸਲੇ ਦਾ ਵਿਰੋਧ ਕਰਦਿਆਂ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਡਾਕਟਰਾਂ ਦੀ ਜਾਇੰਟ ਐਕਸ਼ਨ ਕਮੇਟੀ ਦੇ ਆਗੂ ਡਾਕਟਰ ਜਤਿੰਦਰ ਸਿੰਘ ਪੰਨੂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਡਾਕਟਰਾਂ ਨੂੰ ਤਨਖਾਹ ਤੋਂ ਇਲਾਵਾ ਐਨ ਪੀ ਏ ਭੱਤਾ ਦਿੱਤਾ ਜਾ ਰਿਹਾ ਹੈ ਡਾਕਟਰ ਮਿਲ ਰਹੇ 25 ਫੀਸਦੀ ਐਨ ਪੀ ਏ ਭੱਤੇ ਦੇ ਵਾਧੇ ਦੀ ਮੰਗ ਕਰਦੇ ਆ ਰਹੇ ਸਨ ਲੇਕਿਨ ਵਾਧੇ ਦੀ ਜਗ੍ਹਾ ਐਨ ਪੀ ਏ ਭੱਤੇ ਵਿੱਚ ਕਟੌਤੀ ਕਰ ਦਿੱਤੀ ਹੈ ਡਾਕਟਰ ਪੰਨੂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਡਾਕਟਰਾਂ ਨੂੰ ਵਾਧਾ ਦੇਣ ਦੀ ਥਾਂ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਪੰਨੂ ਨੇ ਕਿਹਾ ਡਾਕਟਰ ਸਰਕਾਰ ਦੀ ਧੱਕੇਸ਼ਾਹੀ ਨਹੀਂ ਸਹਿਣ ਕਰਨਗੇ ਡਾਕਟਰ ਪੰਨੂ ਨੇ ਕਿਹਾ ਕਿ ਅਗਰ ਸਰਕਾਰ ਨੇ ਡਾਕਟਰਾਂ ਦਾ ਐਨ ਪੀ ਏ ਭੱਤਾ ਪਹਿਲਾਂ ਦੀ ਤਰ੍ਹਾਂ ਜਾਰੀ ਨਾ ਰੱਖਿਆ ਤਾਂ ਡਾਕਟਰ 25, ਜੂਨ ਸਾਰੇ ਪੰਜਾਬ ਵਿੱਚ ਹੜਤਾਲ ਤੇ ਜਾਣ ਲਈ ਮਜਬੂਰ ਹੋਣਗੇ






