16.8 C
Chandigarh

TODAY NOW NEWS

Friday, March 20, 2026
HomeBREAKING NEWSਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ - ਟਰਾਂਸਪੋਰਟ ਮੰਤਰੀ...

ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਰਹੇਗੀ – ਟਰਾਂਸਪੋਰਟ ਮੰਤਰੀ ਭੁੱਲਰ

ਹਰੀਕੇ ਪੱਤਣ, 23 ਮਈ :’- ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਸਰਕਾਰ ਵਲੋਂ ਬੰਦ ਨਹੀਂ ਕੀਤੀ ਜਾ ਰਹੀ ਅਤੇ ਪਹਿਲਾਂ ਦੀ ਤਰ੍ਹਾਂ ਹੀ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਜਾਰੀ ਹੈ, ਇੰਨਾ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ‘ ਅਜੀਤ’ ਨਾਲ ਕੀਤਾ। ਭੁੱਲਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ 1 ਜੂਨ ਤੋਂ ਬੰਦ ਕੀਤੀ ਜਾ ਰਹੀ ਹੈ। ਜਦ ਕਿ ਸਰਕਾਰ ਵਲੋਂ ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ‘ਤੇ ਗਲਤ ਅਫਵਾਹਾਂ ਫੈਲਾਉਂਦੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS