16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਐਤਕੀਂ 50 ਫੀਸਦੀ ਇਕੱਠ ਅਤੇ ਝਾਕੀਆਂ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ 

ਐਤਕੀਂ 50 ਫੀਸਦੀ ਇਕੱਠ ਅਤੇ ਝਾਕੀਆਂ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ 

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ

ਮੋਗਾ (ਹਰਪਾਲ ਸਹਾਰਨ) : ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੀ ਅਗਵਾਈ ਵਿੱਚ ਹੋਈ। 

ਸ਼੍ਰੀ ਹੰਸ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੌ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਹੋ ਜਾਣ। 

ਉਹਨਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾੲਿਤਾਂ ਦੀ ਪਾਲਣਾ ਕਰਦਿਆਂ ਇਸ ਸਾਲ ਸਮਾਗਮ ਵਿੱਚ ਇਕੱਠ ਅਤੇ ਝਾਕੀਆਂ 50 ਫੀਸਦੀ ਹੀ ਰੱਖੀਆਂ ਜਾਣਗੀਆਂ। ਬੱਚਿਆਂ ਦੀ ਹਾਜ਼ਰੀ ਘੱਟ ਤੋਂ ਘੱਟ ਰੱਖੀ ਜਾਵੇਗੀ। ਸੱਭਿਆਚਾਰਕ ਸਮਾਗਮ ਵੀ ਸਿਰਫ ਇੱਕ ਆਈਟਮ ਤੱਕ ਹੀ ਸੀਮਤ ਹੋਵੇਗਾ। ਵਿਸ਼ੇਸ਼ ਵਿਅਕਤੀਆਂ ਦਾ ਸਨਮਾਨ ਅਤੇ ਮਾਰਚ ਪਾਸਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਕਈ ਨੁਮਾਇੰਦੇ ਭਾਗ ਲੈਣਗੇ। 

ਸ਼੍ਰੀ ਹੰਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਇਸ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਘਰਾਂ ਜਾਂ ਖੇਤਰਾਂ ਵਿੱਚ ਇਸ ਸਮਾਗਮ ਨੂੰ ਮਨਾਉਣਾ ਯਕੀਨੀ ਬਣਾਉਣ ਪਰ ਇਸ ਮੌਕੇ ਕਰੋਨਾ ਸਬੰਧੀ ਹਦਾੲਿਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। 

Today Now News

RELATED ARTICLES
- Advertisment -

POPULAR POSTS