17.1 C
Chandigarh

TODAY NOW NEWS

Thursday, March 19, 2026
HomeBREAKING NEWSਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆ 8 ਦਿਨ ਦੇ ਰਿਮਾਂਡ...

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆ 8 ਦਿਨ ਦੇ ਰਿਮਾਂਡ ‘ਤੇ

ਅੰਮ੍ਰਿਤਸਰ, 28 ਜੂਨ ਮਰਹੂਮ ਗੈਂਗਸਟਰ ਰਾਣਾ ਕੰਧੋਵਾਲੀਆ ਦੀ ਹੱਤਿਆ ਦੇ ਮਾਮਲੇ ‘ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਏ.ਡੀ.ਸੀ.ਪੀ. ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਉਸ ਨੂੰ ਇੱਥੇ ਸਪਿੰਦਰ ਸਿੰਘ ਜੇ.ਐਮ.ਆਈ.ਸੀ. ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਉਪਰੰਤ ਇਸ ਹੱਤਿਆਕਾਂਡ ‘ਚ ਹੋਰ ਗੈਂਗਸਟਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਵੀ ਸੰਭਾਵਨਾ ਹੈ। ਲਾਰੈਂਸ ਬਿਸ਼ਨੋਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਉਸ ਦਾ ਰਿਮਾਂਡ ਲਿਆ ਗਿਆ ਹੈ। ਇੱਥੇ ਉਸ ਦੇ ਨਾਂਅ ‘ਤੇ ਕਈ ਲੋਕਾਂ ਕੋਲੋਂ ਫਿਰੌਤੀਆਂ ਮੰਗੀਆਂ ਗਈਆਂ ਹਨ।

Today Now News

RELATED ARTICLES
- Advertisment -

POPULAR POSTS